ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 28 ਮਈ
ਅੰਬਾਲਾ ਸ਼ਹਿਰ ਦੇ ਨਯਾ ਬਾਂਸ ਖੇਤਰ ਦੇ ਰਹਿਣ ਵਾਲੇ ਇਕ ਪਰਿਵਾਰ ਦੇ ਤਿੰਨ ਜੀਆਂ ਨੇ ਬੀਤੀ ਰਾਤ ਜ਼ਹਿਰੀਲੀ ਵਸਤੂ ਨਿਗਲ ਲਈ ਹੈ। ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਪਰਿਵਾਰ ਦੇ ਮੁਖੀ ਦੀ ਮੌਤ ਹੋ ਗਈ ਜਦਕਿ ਮਾਂ-ਪੁੱਤ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਜਸਵਿੰਦਰ (65) ਵਜੋਂ ਹੋਈ ਹੈ, ਜਦੋਂ ਕਿ ਉਸ ਦੀ ਪਤਨੀ ਕੁਸਮ (58) ਅਤੇ ਬੇਟਾ ਹਿਤੇਸ਼ (34) ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜਸਵਿੰਦਰ ਕਰਿਆਨੇ ਦੀ ਦੁਕਾਨ ’ਤੇ ਕਰਦਾ ਸੀ ਅਤੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਅੰਬਾਲਾ ਸ਼ਹਿਰ ਚੌਕੀ ਨੰਬਰ-2 ਦੇ ਇੰਚਾਰਜ ਨਵਤੇਜ ਨੇ ਦੱਸਿਆ ਕਿ ਜ਼ਹਿਰ ਨਿਗਲਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਪੁਲੀਸ ਇਸ ਨੂੰ ਖ਼ੁਦਕੁਸ਼ੀ ਦੇ ਪੱਖ ਤੋਂ ਜਾਂਚ ਰਹੀ ਹੈ।