ਤਣਾਅਮੁਕਤ ਹੋਣ ਦੇ ਨੁਕਤੇ ਦੱਸੇ
ਇੱਥੇ ਮੋਤੀ ਲਾਲ ਨਹਿਰੂ ਪਬਲਿਕ ਸਕੂਲ ਵਿੱਚ 12ਵੀਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਇਸ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਨਾ ਸੀ। ਇਸ ਸੈਸ਼ਨ ਵਿੱਚ ਪਵਨ ਅਚਾਰੀਆ ਨੇ ਸੰਬੋਧਨ ਕੀਤਾ। ਉਨ੍ਹਾਂ ਨੇ...
Advertisement
ਇੱਥੇ ਮੋਤੀ ਲਾਲ ਨਹਿਰੂ ਪਬਲਿਕ ਸਕੂਲ ਵਿੱਚ 12ਵੀਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਇਸ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਨਾ ਸੀ। ਇਸ ਸੈਸ਼ਨ ਵਿੱਚ ਪਵਨ ਅਚਾਰੀਆ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਾ ਸਿਰਫ਼ ਪੜ੍ਹਾਈ ਦੇ ਮਹੱਤਵ ਬਾਰੇ ਸਮਝਾਇਆ ਬਲਕਿ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਸਹੀ ਦਿਸ਼ਾ ਵੀ ਦਿਖਾਈ। ਇਸ ਮੌਕੇ ਉੱਤੇ ਸਕੂਲ ਪ੍ਰਬੰਧ ਕਮੇਟੀ ਦੇ ਚੇਅਰਮੈਨ ਸੰਦੀਪ ਦਹੀਆ ਅਤੇ ਪ੍ਰਿੰਸੀਪਲ ਰਵਿੰਦਰ ਕੁਮਾਰ ਨੇ ਕਿਹਾ ਕਿ ਅਜਿਹੇ ਸੈਸ਼ਨ ਵਿਦਿਆਰਥੀਆਂ ਦੇ ਬਹੁ-ਪੱਖੀ ਵਿਕਾਸ ਲਈ ਜ਼ਰੂਰੀ ਹੁੰਦੇ ਹਨ। ਅੱਜ ਦੇ ਸਮੇਂ ਵਿੱਚ ਸਿਰਫ਼ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ ਹੁੰਦਾ ਸਗੋਂ ਵਿਦਿਆਰਥੀਆਂ ਦਾ ਮਾਨਸਿਕ ਪੱਖ ਤੋਂ ਮਜ਼ਬੂਤ ਹੋਣਾ ਵੀ ਜ਼ਰੂਰੀ ਹੁੰਦਾ ਹੈ। ਵਿਦਿਆਰਥੀਆਂ ਨੂੰ ਤਣਾਅ ’ਤੇ ਕਾਬੂ ਰੱਖਣਾ ਅਤੇ ਆਤਮ-ਵਿਸ਼ਵਾਸ ਬਣਾ ਕੇ ਰੱਖਣਾ ਸਿੱਖਣਾ ਚਾਹੀਦਾ ਹੈ। ਉਦੇਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਤਾਰ ਯਤਨ ਕਰਦੇ ਰਹਿਣ ਨਾਲ ਹੀ ਸਫਲਤਾ ਮਿਲਦੀ ਹੈ।
Advertisement
Advertisement
×

