DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੋੜਵੰਦ ਬੱਚਿਆਂ ਦੀ ਪੜ੍ਹਾਈ ਦਾ ਜ਼ਿੰਮਾ ਚੁੱਕਿਆ

ਪਿਛਲੇ ਕਈ ਸਾਲਾਂ ਤੋਂ ਸਮਾਜ ਸੇਵਾ ਨੂੰ ਸਮਰਪਿਤ ਨਰ ਨਾਰਾਇਣ ਸੇਵਾ ਸਮਿਤੀ ਨੇ ਲੋੜਵੰਦ ਬੱਚਿਆਂ ਨੂੰ ਗੋਦ ਲੈ ਕੇ ਉਨ੍ਹਾਂ ਦੀ ਪੜ੍ਹਾਈ ਦਾ ਜ਼ਿੰਮਾ ਉਠਾਇਆ ਹੋਇਆ ਹੈ। ਸਮਿਤੀ ਦੇ ਸੰਸਥਾਪਕ ਪ੍ਰਧਾਨ ਮੁਨੀਸ਼ ਭਾਟੀਆ ਨੇ ਸਮਿਤੀ ਦੇ ਦਫਤਰ ਵਿਚ ਜਾਣਕਾਰੀ ਦਿੰਦੇ...

  • fb
  • twitter
  • whatsapp
  • whatsapp
featured-img featured-img
ਸੇਵਾ ਸਮਿਤੀ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ। -ਫੋਟੋ: ਸਤਨਾਮ ਸਿੰਘ
Advertisement

ਪਿਛਲੇ ਕਈ ਸਾਲਾਂ ਤੋਂ ਸਮਾਜ ਸੇਵਾ ਨੂੰ ਸਮਰਪਿਤ ਨਰ ਨਾਰਾਇਣ ਸੇਵਾ ਸਮਿਤੀ ਨੇ ਲੋੜਵੰਦ ਬੱਚਿਆਂ ਨੂੰ ਗੋਦ ਲੈ ਕੇ ਉਨ੍ਹਾਂ ਦੀ ਪੜ੍ਹਾਈ ਦਾ ਜ਼ਿੰਮਾ ਉਠਾਇਆ ਹੋਇਆ ਹੈ। ਸਮਿਤੀ ਦੇ ਸੰਸਥਾਪਕ ਪ੍ਰਧਾਨ ਮੁਨੀਸ਼ ਭਾਟੀਆ ਨੇ ਸਮਿਤੀ ਦੇ ਦਫਤਰ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਿਤੀ ਪਿਛਲੇ 15 ਸਾਲਾਂ ਤੋਂ ਲੋੜਵੰਦ ਬੱਚਿਆਂ ਦੀ ਪੜਾਈ ਵਿਚ ਮਦਦ ਕਰ ਰਹੀ ਹੈ। ਇਸ ਸਾਲ ਵੀ 21 ਬੱਚਿਆਂ ਦੀ ਫੀਸ ਭਰ ਦਿੱਤੀ ਗਈ ਹੈ। ਬੀਤੇ ਸਾਲ ਸਮਿਤੀ ਵਲੋਂ 25 ਲੋੜਵੰਦ ਬੱਚਿਆਂ ਦੀ ਫੀਸ ਦਿੱਤੀ ਗਈ ਸੀ। ਇਸ ਤੋਂ ਇਲਾਵਾ ਹਜ਼ਾਰਾਂ ਬੱਚਿਆਂ ਨੂੰ ਜਰਸੀਆਂ, ਬੂਟ, ਜੁਰਾਬਾਂ, ਵਰਦੀਆਂ, ਕਿਤਾਬਾਂ ਤੇ ਸਟੇਸ਼ਨਰੀ ਰਾਹੀਂ ਮਦਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਮਿਤੀ ਦਾ ਇਕੋ ਹੀ ਮੁੱਖ ਉਦੇਸ਼ ਹੈ ਕਿ ਕੋਈ ਵੀ ਹੋਣਹਾਰ ਬੱਚਾ ਪੈਸੇ ਦੀ ਘਾਟ ਕਾਰਨ ਪੜ੍ਹਾਈ ਤੋਂ ਵੰਚਿਤ ਨਾ ਰਹੇ। ਉਨ੍ਹਾਂ ਕਿਹਾ ਕਿ ਹੋਣਹਾਰ ਬੱਚਿਆਂ ਦੀ ਹਰ ਸੰਭਵ ਮਦਦ ਕੀਤੀ ਜਾਏਗੀ। ਸਕੱਤਰ ਵਿਨੋਦ ਅਰੋੜਾ ਨੇ ਕਿਹਾ ਕਿ ਕਿ ਮਹੀਨਾਵਾਰੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਾਰੇ ਸੇਵਾ ਕਾਰਜ ਕੀਤੇ ਜਾ ਰਹੇ ਹਨ।

Advertisement
Advertisement
×