ਭੋਪਾਲ ਗੈਸ ਪੀੜਤਾਂ ਨੂੰ ਸ਼ਰਧਾਂਜਲੀ
ਆਰੀਆ ਕੰਨਿਆ ਕਾਲਜ ਦੇ ਸਿਹਤ ਤੇ ਸਰੀਰਕ ਸਿੱਖਿਆ ਵਿਭਾਗ ਅਤੇ ਇਨੋਵੇਸ਼ਨ ਸੈੱਲ ਵੱਲੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਗਿਆ। ਵਿਭਾਗ ਦੀ ਮੁਖੀ ਡਾ. ਸੋਨੀਆ ਮਲਿਕ ਨੇ ਦੱਸਿਆ ਕਿ ਇਹ ਦਿਨ 1984 ਦੇ ਭੋਪਾਲ ਗੈਸ ਦੁਖਾਂਤ...
Advertisement
ਆਰੀਆ ਕੰਨਿਆ ਕਾਲਜ ਦੇ ਸਿਹਤ ਤੇ ਸਰੀਰਕ ਸਿੱਖਿਆ ਵਿਭਾਗ ਅਤੇ ਇਨੋਵੇਸ਼ਨ ਸੈੱਲ ਵੱਲੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਗਿਆ। ਵਿਭਾਗ ਦੀ ਮੁਖੀ ਡਾ. ਸੋਨੀਆ ਮਲਿਕ ਨੇ ਦੱਸਿਆ ਕਿ ਇਹ ਦਿਨ 1984 ਦੇ ਭੋਪਾਲ ਗੈਸ ਦੁਖਾਂਤ ਦੇ ਪੀੜਤਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਲੋਕਾਂ ਨੂੰ ਪ੍ਰਦੂਸ਼ਣ ਕੰਟਰੋਲ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਸੁਚੇਤ ਕਰਨਾ ਹੈ। ਪ੍ਰਿੰਸੀਪਲ ਡਾ. ਆਰਤੀ ਤ੍ਰੇਹਨ ਨੇ ਵਿਦਿਆਰਥਣਾਂ ਨੂੰ ਕੂੜੇ ਦੇ ਸਹੀ ਨਿਪਟਾਰੇ, ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ ਕਰਨ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਊਰਜਾ ਅਤੇ ਪਾਣੀ ਦੀ ਸੰਭਾਲ ’ਤੇ ਜ਼ੋਰ ਦਿੰਦਿਆਂ ਕਾਲਜ ਵਿੱਚ ਰੁੱਖ ਲਗਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਕਾਲਜ ਵਿੱਚ 50 ਪੌਦੇ ਲਾਏ ਗਏ।
Advertisement
Advertisement
