ਪ੍ਰਭੂ ਦਿਆਲ
ਸਿਰਸਾ, 15 ਫਰਵਰੀ
ਇਥੋਂ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ’ਚ ਕੈਂਡਲ ਮਾਰਚ ਕੱਢ ਕੇ ਪੁਲਵਾਮਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਤੇ ਸ਼ਹੀਦਾਂ ਦੇ ਬੁੱਤਾਂ ’ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਨਮਨ ਕੀਤਾ ਗਿਆ। ਜ਼ਿਲ੍ਹਾ ਦੇ ਪਿੰਡ ਫੂਲਾਂਕਾ ਦੇ ਨੌਜਵਾਨਾਂ ਨੇ ਕੈਂਡਲ ਮਾਰਚ ਕਰਕੇ ਪੁਲਵਾਮਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਤੋਂ ਪਹਿਲਾਂ ਨੌਜਵਾਨਾਂ ਤੇ ਵਿਦਿਆਰਥੀਆਂ ਨੇ ਸ਼ਹੀਦਾਂ ਤੋਂ ਇਲਾਵਾ ਚੌਧਰੀ ਦੇਵੀ ਲਾਲ ਦੇ ਬੁੱਤ ’ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।