ਏਲਨਾਬਾਦ: ਇੱਥੋਂ ਦੇ ਤਲਵਾੜਾ ਚੌਂਕ ਨਜ਼ਦੀਕ ਲੱਗੇ ਏਟੀਐਮ ਨੂੰ ਚੋਰਾਂ ਨੇ ਪੁੱਟਣ ਦੀ ਕੋਸ਼ਿਸ ਕੀਤੀ ਗਈ ਪਰ ਉਹ ਅਸਫ਼ਲ ਰਹੇ। ਥਾਣਾ ਮੁਖੀ ਰਾਧੇਸ਼ਿਆਮ ਸ਼ਰਮਾ ਨੇ ਦੱਸਿਆ ਕਿ ਇਸ ਏਟੀਐਮ ਵਿੱਚ ਪੈਸੇ ਨਹੀਂ ਸਨ ਜਿਸ ਕਾਰਨ ਕੋਈ ਨੁਕਸਾਨ ਨਹੀਂ ਹੋਇਆ। ਪੁਲੀਸ ਵਲੋਂ ਇਸ ਖੇਤਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੇਖਕੇ ਚੋਰਾਂ ਦਾ ਸੁਰਾਗ ਲਗਾਏ ਜਾਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। -ਪੱਤਰ ਪੇ੍ਰਕ