ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ
ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿੱਚ ਦਸਤਾਰ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਮੀਰੀ ਪੀਰੀ ਦਿਵਸ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ। ਮੁਕਾਬਲੇ ਵਿੱਚ ਕਈ ਨੌਜਵਾਨਾਂ ਅਤੇ ਬੱਚਿਆਂ ਨੇ ਭਾਗ ਲਿਆ। ਭਾਗ ਲੈਣ...
Advertisement
ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿੱਚ ਦਸਤਾਰ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਮੀਰੀ ਪੀਰੀ ਦਿਵਸ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ। ਮੁਕਾਬਲੇ ਵਿੱਚ ਕਈ ਨੌਜਵਾਨਾਂ ਅਤੇ ਬੱਚਿਆਂ ਨੇ ਭਾਗ ਲਿਆ। ਭਾਗ ਲੈਣ ਵਾਲੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਹੋਰ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸਦੇ ਨਾਲ-ਨਾਲ ਬੱਚਿਆਂ ਵੱਲੋਂ ਗਤਕਾ ਦੇ ਸ਼ਾਨਦਾਰ ਪ੍ਰਦਰਸ਼ਨ ਵੀ ਕੀਤੇ ਗਏ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਰੋਜ਼ਾਨਾ ਬੱਚਿਆਂ ਨੂੰ ਗਤਕਾ ਦੀ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਵਿੱਚ ਨਾ ਸਿਰਫ਼ ਰਾਜੌਰੀ ਤੋਂ, ਸਗੋਂ ਹੋਰ ਇਲਾਕਿਆਂ ਤੋਂ ਵੀ ਬੱਚੇ ਅਤੇ ਬੱਚੀਆਂ ਆ ਕੇ ਗਤਕਾ ਸਿੱਖਦੇ ਹਨ। ਉਨ੍ਹਾਂ ਕਿਹਾ ਕਿ ਹਰ ਇਕ ਗੁਰਸਿੱਖ ਕੁੜੀ ਨੂੰ ਸਿੱਖ ਮਾਰਸ਼ਲ ਆਰਟ “ਗਤਕਾ” ਦੀ ਸਿਖਲਾਈ ਲੈਣੀ ਚਾਹੀਦੀ ਹੈ।
Advertisement
Advertisement
×