ਪਿੰਡ ਮਹਿਮਦਕੀ ਦੇ ਜਗਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਥਾਣਾ ਸਦਰ ਰਤੀਆ ਦੀ ਪੁਲੀਸ ਨੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮ੍ਰਿਤਕ ਦੇ ਪਿਤਾ ਅਤੇ ਭਰਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ, ਜਿਨ੍ਹਾਂ ਨੇ ਜ਼ਮੀਨੀ ਵਿਵਾਦ ਕਾਰਨ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਏ ਐੱਸ ਪੀ ਰਤੀਆ ਦਿਵਯਾਂਸ਼ੀ ਸਿੰਗਲਾ ਨੇ ਦੱਸਿਆ ਕਿ ਜਗਵਿੰਦਰ ਸਿੰਘ ਦਾ ਪਿਤਾ ਅਵਤਾਰ ਸਿੰਘ ਅਤੇ ਭਰਾ ਤਰਨਜੀਤ ਸਿੰਘ ਉਰਫ਼ ਪਰਵਿੰਦਰ ਨੂੰ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕਰ ਲਿਆ ਸੀ ਜਿਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੇ ਜਗਵਿੰਦਰ ਦਾ ਕਤਲ ਕਰਨ ਲਈ ਉਸੇ ਪਿੰਡ ਦੇ ਦੋ ਵਿਅਕਤੀਆਂ ਨੂੰ ਨੌਕਰੀ ’ਤੇ ਰੱਖਿਆ ਸੀ। ਇਸ ਸਬੰਧ ਵਿੱਚ ਕਾਰਵਾਈ ਕਰਦੇ ਹੋਏ ਪੁਲੀਸ ਨੇ ਹੁਣ ਅਪਰਾਧ ਵਿੱਚ ਸ਼ਾਮਲ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਛਾਣ ਚਮਕੌਰ ਸਿੰਘ ਉਰਫ਼ ਕਾਲਾ ਅਤੇ ਅਵਤਾਰ ਸਿੰਘ ਉਰਫ਼ ਗੱਗੂ ਵਾਸੀਆਨ ਪਿੰਡ ਮਹਿਮਦਕੀ ਵਜੋਂ ਹੋਈ ਹੈ। ਪੁਲੀਸ ਜਾਂਚ ਵਿੱਚ ਪਤਾ ਲੱਗਾ ਕਿ ਜਗਵਿੰਦਰ ਦੇ ਪਿਤਾ ਅਤੇ ਵੱਡੇ ਭਰਾ ਨੇ ਜ਼ਮੀਨੀ ਝਗੜੇ ਕਾਰਨ ਉਸ ਨੂੰ ਖਤਮ ਕਰਨ ਦੀ ਯੋਜਨਾ ਬਣਾਈ ਸੀ। ਉਨ੍ਹਾਂ ਨੇ ਇਸ ਮਕਸਦ ਲਈ ਚਮਕੌਰ ਸਿੰਘ ਅਤੇ ਅਵਤਾਰ ਸਿੰਘ (ਗੱਗੂ) ਨੂੰ 1.20 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਯੋਜਨਾ ਅਨੁਸਾਰ ਮੁਲਜ਼ਮ ਨੇ ਜਗਵਿੰਦਰ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਜਦੋਂ ਉਹ ਖੇਤ ਦੇ ਇੱਕ ਕਮਰੇ ਵਿੱਚ ਸੌਂ ਰਿਹਾ ਸੀ। ਸਦਰ ਥਾਣਾ ਰਤੀਆ ਦੇ ਇੰਚਾਰਜ ਇੰਸਪੈਕਟਰ ਪ੍ਰਹਿਲਾਦ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਕੁੱਲ ਚਾਰ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਕਤਲ ਵਿੱਚ ਵਰਤਿਆ ਗਿਆ ਹਥਿਆਰ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ ਹੈ। ਪੁਲੀਸ ਹੁਣ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰੇਗੀ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

