ਕਰੋੜ ਦੀ ਠੱਗੀ ਮਾਰਨ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
ਮੁਨਾਫ਼ੇ ਦਾ ਲਾਲਚ ਦੇ ਕੇ ਵਿਅਕਤੀ ਨਾਲ 1 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦੇ ਦੋਸ਼ ਹੇਠ ਫਰੀਦਾਬਾਦ ਸਾਈਬਰ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫਰੀਦਾਬਾਦ ਦੇ ਸੈਕਟਰ-14 ਦੇ ਵਸਨੀਕ ਨੇ ਸਾਈਬਰ ਪੁਲੀਸ ਸਟੇਸ਼ਨ ਸੈਂਟਰਲ ਵਿੱਚ ਸ਼ਿਕਾਇਤ...
Advertisement
ਮੁਨਾਫ਼ੇ ਦਾ ਲਾਲਚ ਦੇ ਕੇ ਵਿਅਕਤੀ ਨਾਲ 1 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦੇ ਦੋਸ਼ ਹੇਠ ਫਰੀਦਾਬਾਦ ਸਾਈਬਰ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫਰੀਦਾਬਾਦ ਦੇ ਸੈਕਟਰ-14 ਦੇ ਵਸਨੀਕ ਨੇ ਸਾਈਬਰ ਪੁਲੀਸ ਸਟੇਸ਼ਨ ਸੈਂਟਰਲ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਸੀ ਕਿ ਉਸ ਨੇ ਡੇਟਿੰਗ ਐਪ ’ਤੇ ਕੁੜੀ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਉਹ ਵਟਸਐਪ ਰਾਹੀਂ ਗੱਲਬਾਤ ਕਰਨ ਲੱਗ ਪਏ। ਔਰਤ ਨੇ ਉਸ ਨੂੰ ਵਪਾਰ ਰਾਹੀਂ ਮੁਨਾਫ਼ਾ ਕਮਾਉਣ ਦਾ ਮੌਕਾ ਦਿੱਤਾ। ਉਸ ਨੂੰ ਇੱਕ ਐਪ ਦਾ ਲਿੰਕ ਭੇਜਿਆ। ਉਸ ਨੂੰ ਲੌਗਇਨ ਕਰਨ ਲਈ ਕਿਹਾ ਅਤੇ ਉਸ ਦੇ 1,10,85,600 ਰੁਪਏ ਮੁਲਜ਼ਮਾਂ ਦੇ ਖ਼ਾਤੇ ਵਿੱਚ ਟਰਾਂਸਫਰ ਕਰ ਦਿੱਤੇ। ਜਦੋਂ ਉਸ ਨੇ ਪੈਸੇ ਕਢਵਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਤੋਂ 24 ਲੱਖ ਰੁਪਏ ਦੀ ਮੰਗ ਕੀਤੀ ਗਈ। ਫਿਰ ਉਸ ਨੂੰ ਅਹਿਸਾਸ ਹੋਇਆ ਕਿ ਉਸ ਨਾਲ ਧੋਖਾਧੜੀ ਕੀਤੀ ਗਈ ਹੈ।
Advertisement
Advertisement