ਸਾਢੇ ਪੰਜ ਲੱਖ ਤੋਂ ਵੱਧ ਦੀ ਠੱਗੀ ਮਾਰਨ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
ਪੁਲੀਸ ਦੇ ਸਾਈਬਰ ਥਾਣੇ ਦੀ ਟੀਮ ਨੇ ਸਾਢੇ ਪੰਜ ਲੱਖ ਤੋਂ ਜ਼ਿਆਦਾ ਦੀ ਸਾਈਬਰ ਠੱਗੀ ਮਾਰਨ ਦੇ ਮਾਮਲੇ ’ਚ ਦੋ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਸੰਨੀ ਵਾਸੀ ਨਿਊ ਸਰਪੰਚ ਕਲੋਨੀ, ਜਮਾਲਪੁਰ, ਲੁਧਿਆਣਾ ਅਤੇ ਨਵਦਨੀਤ...
Advertisement
ਪੁਲੀਸ ਦੇ ਸਾਈਬਰ ਥਾਣੇ ਦੀ ਟੀਮ ਨੇ ਸਾਢੇ ਪੰਜ ਲੱਖ ਤੋਂ ਜ਼ਿਆਦਾ ਦੀ ਸਾਈਬਰ ਠੱਗੀ ਮਾਰਨ ਦੇ ਮਾਮਲੇ ’ਚ ਦੋ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਸੰਨੀ ਵਾਸੀ ਨਿਊ ਸਰਪੰਚ ਕਲੋਨੀ, ਜਮਾਲਪੁਰ, ਲੁਧਿਆਣਾ ਅਤੇ ਨਵਦਨੀਤ ਜੋਸ਼ੀ ਵਾਸੀ ਜੈਨ ਅਨਕਲੇਵ, ਭਾਮੀਆ ਖੁਰਦ ਲੁਧਿਆਣਾ ਵਜੋਂ ਕੀਤੀ ਗਈ ਹੈ। ਸਾਈਬਰ ਪੁਲੀਸ ਥਾਣੇ ਦੇ ਇੰਚਾਰਜ ਸਬ ਇੰਸਪੈਕਟਰ ਸੁਭਾਸ਼ ਨੇ ਦੱਸਿਆ ਕਿ 24 ਸਤੰਬਰ ਨੂੰ ਕੁਸ਼ਲਪ੍ਰੀਤ ਸਿੰਘ ਵਾਸੀ ਤਲਵਾੜਾ ਖੁਰਦ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਇੰਸਟਾਗਰਾਮ ਰਾਹੀਂ ਆਨਲਾਈਨ ਵਪਾਰ ਕਰਨ ਦਾ ਝਾਂਸਾ ਦਿੱਤਾ ਗਿਆ। ਉਸ ਨਾਲ ਪੰਜ ਲੱਖ 59 ਹਜ਼ਾਰ 250 ਰੁਪਏ ਦੀ ਠੱਗੀ ਹੋ ਗਈ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਅਤੇ ਜਾਂਚ ਉਪਰੰਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement