ਨਿੱਜੀ ਪੱਤਰ ਪ੍ਰੇਰਕ
ਸਿਰਸਾ, 22 ਜੁਲਾਈ
ਇਥੋਂ ਦੀ ਪੁਲੀਸ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪ੍ਰਦੀਪ ਉਰਫ ਦੀਪੂ ਵਾਸੀ ਮੋਹਤਾ ਗਾਰਡਨ ਬੇਗੂ ਰੋਡ ਅਤੇ ਰਜਤ ਵਾਸੀ ਗਊਸ਼ਾਲਾ ਮੁਹੱਲਾ ਵਜੋਂ ਕੀਤੀ ਗਈ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਪੁਲੀਸ ਟੀਮ ਖਾਜਾਖੇੜਾ ਇਲਾਕੇ ’ਚ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਇਕ ਮੋਟਰਸਾਈਕਲ ’ਤੇ ਆਉਂਦੇ ਦੋ ਨੌਜਵਾਨ ਪੁਲੀਸ ਦੀ ਟੀਮ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲੀਸ ਦੇ ਜਵਾਨਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਕੋਲੋਂ 25 ਗਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।