ਨਸ਼ੀਲੇ ਪਦਾਰਥਾਂ ਸਮੇਤ ਦੋ ਕਾਬੂ
ਪੱਤਰ ਪ੍ਰੇਰਕ ਸ਼ੇਰਪੁਰ, 28 ਮਈ ਮੁੱਖ ਥਾਣਾ ਅਫ਼ਸਰ ਸ਼ੇਰਪੁਰ ਗੁਰਪਾਲ ਸਿੰਘ ਨੇ ਦੱਸਿਆ ਕਿ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਮੁਖਬਰੀ ਦੇ ਆਧਾਰ ’ਤੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਕੇ ਉਸਦੇ ਕਬਜ਼ੇ ’ਚੋਂ 35 ਬੋਤਲਾਂ ਸ਼ਰਾਬ...
Advertisement
ਪੱਤਰ ਪ੍ਰੇਰਕ
ਸ਼ੇਰਪੁਰ, 28 ਮਈ
Advertisement
ਮੁੱਖ ਥਾਣਾ ਅਫ਼ਸਰ ਸ਼ੇਰਪੁਰ ਗੁਰਪਾਲ ਸਿੰਘ ਨੇ ਦੱਸਿਆ ਕਿ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਮੁਖਬਰੀ ਦੇ ਆਧਾਰ ’ਤੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਕੇ ਉਸਦੇ ਕਬਜ਼ੇ ’ਚੋਂ 35 ਬੋਤਲਾਂ ਸ਼ਰਾਬ ਦੇਸੀ ਮਾਅਰਕਾ ਹੀਰ ਬਰਾਮਦ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲੀਸ ਵੱਲੋਂ ਦਿੱਤੀ ਲਿਖਤੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੌਰਾਨ ਗਸ਼ਤ ਮੁਖਬਰ ਦੀ ਇਤਲਾਹ ’ਤੇ ਪ੍ਰਦੀਪ ਸਿੰਘ ਨਾਮੀਂ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਿਸ ਕੋਲੋਂ 12 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰ ਕੇ ਕੇਸ ਦਰਜ ਕਰ ਕੇ ਅਦਾਲਤ ’ਚ ਪੇਸ਼ ਕਰਨ ਮਗਰੋਂ ਉਸਨੂੰ ਜੇਲ੍ਹ ਭੇਜ ਦਿੱਤਾ ਗਿਆ। ਵੱਖਰੇ ਤੌਰ ’ਤੇ ਸਹਾਇਕ ਥਾਣੇਦਾਰ ਸਤਵਿੰਦਰ ਸਿੰਘ ਨੇ ਮੁਖਬਰੀ ਦੇ ਆਧਾਰ ’ਤੇ ਸ਼ਰਨੋ ਨਾਮੀਂ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਜਿਸ ਕੋਲੋਂ 35 ਬੋਤਲਾਂ ਸ਼ਰਾਬ ਬਰਾਮਦ ਕਰਕੇ ਉਸ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ। ਪੁਲੀਸ ਅਨੁਸਾਰ ਜੁਰਮ ਕਾਬਲ-ਏ-ਜ਼ਮਾਨਤ ਹੋਣ ਕਾਰਨ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।
Advertisement