ਪੁਲੀਸ ਸੁਪਰਡੈਂਟ ਸਿਧਾਂਤ ਜੈਨ ਦੀ ਅਗਵਾਈ ਹੇਠ ਸਦਰ ਰਤੀਆ ਪੁਲੀਸ ਨੇ ਅਪਰਾਧ ਅਤੇ ਨਸ਼ਾ ਮੁਕਤ ਮੁਹਿੰਮ ਵਿੱਚ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.31 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸਦਰ ਰਤੀਆ ਪੁਲੀਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਬਿਜੇਂਦਰ ਸਿੰਘ ਨੇ ਦੱਸਿਆ ਕਿ ਸਹਾਇਕ ਸਬ-ਇੰਸਪੈਕਟਰ ਜਗਦੀਸ਼ ਚੰਦਰ ਦੀ ਅਗਵਾਈ ਹੇਠ ਇੱਕ ਪੁਲੀਸ ਟੀਮ ਸਰਦਾਰਵਾਲਾ ਪਿੰਡ ਨੇੜੇ ਗਸ਼ਤ ਕਰ ਰਹੀ ਸੀ। ਗਸ਼ਤ ਕਰਦੇ ਸਮੇਂ ਪੁਲੀਸ ਨੇ ਮੋਟਰਸਾਈਕਲ ’ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਅਤੇ ਉਨ੍ਹਾਂ ਦੀ ਤਲਾਸ਼ੀ ਲਈ ਗਈ। ਪੁਲੀਸ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਤੋਂ 5.31 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵੇਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਇਕਬਾਲ ਸਿੰਘ ਦੋਵੇਂ ਵਾਸੀ ਤੇਲੀਆ ਜ਼ਿਲ੍ਹਾ ਮਾਨਸਾ, ਪੰਜਾਬ ਵਜੋਂ ਹੋਈ ਹੈ। ਦੋਵੇਂ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਵਿਰੁੱਧ ਐੱਨ ਡੀ ਪੀ ਐੱਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਸਦਰ ਪੁਲੀਸ ਸਟੇਸ਼ਨ ਰਤੀਆ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਰਤੀਆ ਪੁਲੀਸ ਨਸ਼ਾ ਤਸਕਰਾਂ ’ਤੇ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
+
Advertisement
Advertisement
Advertisement
Advertisement
×