ਸਿਰਸਾ (ਪ੍ਰਭੂ ਦਿਆਲ): ਜ਼ਿਲ੍ਹਾ ਸਿਰਸਾ ਵਿੱਚ ਬਲੈਕ ਫੰਗਸ ਦੇ ਦੋ ਹੋਰ ਕੇਸ ਸਾਹਮਣੇ ਆਏ ਹਨ ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 59 ’ਤੇ ਪਹੁੰਚ ਗਈ ਹੈ। ਜ਼ਿਲ੍ਹੇ ਵਿੱਚ ਬਲੈਕ ਫੰਗਸ ਕਾਰਨ ਹੁਣ ਤੱਕ ਦੱਸ ਵਿਅਕਤੀਆਂ ਦੀ ਮੌਤ ਹੋ ਚੁਕੀ ਹੈ। ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦਿੱਤੀ।