ਨਿੱਜੀ ਪੱਤਰ ਪ੍ਰੇਰਕ
ਸਿਰਸਾ, 25 ਸਤੰਬਰ
ਇਥੋਂ ਦੀ ਐਂਟੀ ਨਾਰਕੋਟਿਕਸ ਸੈਲ ਦੀ ਟੀਮ ਨੇ ਗਸ਼ਤ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਫੜੇ ਗਏ ਨੌਜਵਾਨਾਂ ਦੀ ਪਛਾਣ ਦਿਨੇਸ਼ ਵਾਸੀ ਫਲੈਟ ਨੰਬਰ 105 ਹੁੱਡਾ ਸੈਕਟਰ 19 ਤੇ ਸ਼ੁਭਮ ਵਾਸੀ ਗਊਸ਼ਾਲਾ ਮੁਹੱਲਾ ਵਜੋਂ ਕੀਤੀ ਗਈ ਹੈ। ਪੁਲੀਸ ਦੇ ਐਂਟੀ ਨਾਰਕੋਟਿਕਸ ਸੈਲ ਦੇ ਇੰਚਾਰਜ ਸਬ ਇੰਸਪੈਕਟਰ ਦਾਤਾ ਰਾਮ ਨੇ ਦੱਸਿਆ ਹੈ ਕਿ ਪੁਲੀਸ ਦੀ ਇਕ ਟੀਮ ਬੇਗੂ ਰੋਡ ’ਤੇ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਇਕ ਮੋਟਰਸਾਈਕਲ ’ਤੇ ਆਉਂਦੇ ਦੋ ਨੌਜਵਾਨ ਪੁਲੀਸ ਨੂੰ ਵੇਖ ਕੇ ਮੋਟਰਸਾਈਕਲ ਵਾਪਿਸ ਮੋੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲੀਸ ਦੇ ਜਵਾਨਾਂ ਕੋਲ ਜਾ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋਈ।