ਸਿਰਸਾ: ਪੁਲੀਸ ਦੇ ਐਂਟੀ ਨਾਰਕੋਟਿਕਸ ਸੈਲ ਦੀ ਟੀਮ ਨੇ ਗਸ਼ਤ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਦਿਨੇਸ਼ ਤੇ ਸ਼ੁਭਮ ਵਜੋਂ ਕੀਤੀ ਗਈ ਹੈ। ਪੁਲੀਸ ਦੇ ਐਂਟੀ ਨਾਰਕੋਟਿਕਸ ਸੈਲ ਦੇ ਇੰਚਾਰਜ ਸਬ-ਇੰਸਪੈਕਟਰ ਦਾਤਾ ਰਾਮ ਨੇ ਦੱਸਿਆ ਕਿ ਪੁਲੀਸ ਦੀ ਟੀਮ ਬੇਗੂ ਰੋਡ ’ਤੇ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਮੋਟਰਸਾਈਕਲ ’ਤੇ ਆਉਂਦੇ ਦੋ ਨੌਜਵਾਨ ਪੁਲੀਸ ਨੂੰ ਵੇਖ ਕੇ ਵਾਪਸ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵਾਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। -ਨਿੱਜੀ ਪੱਤਰ ਪ੍ਰੇਰਕ