DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅਲਟੀਮੇਟਮ

ਭਲਕੇ ਦੇਸ਼ ਵਿੱਚ ਟਰੈਕਟਰ ਰੈਲੀ ਕੱਢਣ ਦਾ ਐਲਾਨ; ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਦੇ ਸਾਡ਼ੇ ਜਾਣਗੇ ਪੁਤਲੇ
  • fb
  • twitter
  • whatsapp
  • whatsapp
featured-img featured-img
ਭਾਰਤੀ ਕਿਸਾਨ ਯੁਨੀਅਨ ਜਗਾਧਰੀ ਦੇ ਪੀਡਬਲਿਊਡੀ ਰੈਸਟ ਹਾਊਸ ਵਿਖੇ ਬੈਠਕ ਕਰਦੇ ਹੋਏ।
Advertisement

ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਕਿ ਜੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 13 ਅਗਸਤ ਨੂੰ ਦੇਸ਼ ਅਤੇ ਰਾਜ ਭਰ ਵਿੱਚ ਟਰੈਕਟਰ ਰੈਲੀ ਕੱਢਣ ਲਈ ਮਜਬੂਰ ਹੋ ਜਾਣਗੇ । ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਅੱਜ ਇੱਥੇ ਪੀਡਬਲਿਊਡੀ ਰੈਸਟ ਹਾਊਸ ਜਗਾਧਰੀ ਵਿੱਚ ਹੋਈ। ਇਸ ਦੀ ਪ੍ਰਧਾਨਗੀ ਦੀਪ ਰਾਣਾ ਨੰਬਰਦਾਰ ਨੇ ਕੀਤੀ । ਕਿਸਾਨ ਆਗੂ ਸੁਭਾਸ਼ ਗੁੱਜਰ ਇਸ ਮੌਕੇ ਮੌਜੂਦ ਸਨ। ਮੀਟਿੰਗ ਵਿੱਚ ਪਹੁੰਚੇ ਸੂਬਾ ਪ੍ਰਧਾਨ ਰਤਨਮਨ ਨੇ ਕਿਹਾ ਕਿ 13 ਅਗਸਤ ਨੂੰ ਦੇਸ਼ ਭਰ ਵਿੱਚ ਟਰੈਕਟਰ ਰੈਲੀ ਕੱਢੀ ਜਾਵੇਗੀ, ਇਸ ਸਬੰਧੀ 13 ਅਗਸਤ ਦੀ ਤਿਆਰੀ ਲਈ ਅੱਜ ਯਮੁਨਾਨਗਰ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਸੀ2+ 50 ਫਾਰਮੂਲੇ ‘ਤੇ ਦਿੱਤੀ ਜਾਣੀ ਚਾਹੀਦੀ ਹੈ, ਬਿਜਲੀ ਖੇਤਰ ਦੇ ਨਿੱਜੀਕਰਨ ਅਤੇ ਸਮਾਰਟ ਮੀਟਰਾਂ ਦਾ ਵਿਰੋਧ, ਬਕਾਇਆ ਬਿਜਲੀ ਬਿੱਲਾਂ ਦੀ ਮੁਆਫ਼ੀ, ਪੇਂਡੂ ਖੇਤਰਾਂ ਨੂੰ 300 ਯੂਨਿਟ ਬਿਜਲੀ, ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨਾ, ਵਿਆਪਕ ਕਰਜ਼ਾ ਮੁਆਫ਼ੀ, ਪੁਰਾਣੇ ਟਰੈਕਟਰਾਂ ‘ਤੇ ਪਾਬੰਦੀ ਲਗਾਉਣ ਦੀ ਸਰਕਾਰੀ ਨੀਤੀ ਨੂੰ ਰੱਦ ਕਰਨਾ ਆਦਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਸ਼ਾਮਲ ਹਨ। 13 ਅਗਸਤ ਨੂੰ ਇਨ੍ਹਾਂ ਸਾਰੇ ਮੁੱਦਿਆਂ ‘ਤੇ ਇੱਕ ਮੰਗ ਪੱਤਰ ਦਿੱਤਾ ਜਾਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਪੁਤਲੇ ਸਾੜੇ ਜਾਣਗੇ । ਰਤਨਮਨ ਨੇ ਦੱਸਿਆ ਕਿ 21 ਅਗਸਤ ਨੂੰ ਨਵੀਂ ਜ਼ਿਲ੍ਹਾ ਕਾਰਜਕਾਰਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਟਰੈਕਟਰ ਪੁਰਾਣੀ ਕਚਹਿਰੀ ਵਿੱਚ ਇਕੱਠੇ ਹੋਣਗੇ ਅਤੇ ਰਕਸ਼ਕ ਬਿਹਾਰ ਤੋਂ ਮੰਡੀ ਗੇਟ ਜਗਾਧਰੀ ਵਿੱਚ ਡੀਸੀ ਦਫ਼ਤਰ ਤੱਕ ਮਾਰਚ ਕਰਨਗੇ ਅਤੇ ਪੁਤਲਾ ਸਾੜ ਕੇ ਇਹ ਪ੍ਰਦਰਸ਼ਨ ਸਮਾਪਤ ਕੀਤਾ ਜਾਵੇਗਾ।

Advertisement
Advertisement
×