ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਅਗਸਤ
ਹਰਿਆਣਾ ਭਵਨ ਵਿੱਚ ਨੀਤੀ ਆਯੋਗ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਨੀਤੀ ਆਯੋਗ ਨੇ ਸੀਐੱਮਆਈਈ ਦੇ ਬੇਰੁਜ਼ਗਾਰੀ ਦੇ ਅੰਕੜਿਆਂ ਨੂੰ ਬੇਬੁਨਿਆਦ ਦੱਸਦਿਆਂ ਰੱਦ ਕੀਤਾ ਹੈ। ਅਸਲ ਵਿੱਚ ਹਰਿਆਣਾ ਵਿੱਚ ਬੇਰੁਜ਼ਗਾਰੀ ਦੀ ਦਰ ਸਿਰਫ 8 ਪ੍ਰਤੀਸ਼ਤ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਖੇਤੀਬਾੜੀ ਖੇਤਰ, ਸਿੱਖਿਆ ਖੇਤਰ, ਸਿਹਤ ਖੇਤਰ, ਸ਼ਹਿਰੀ ਸਥਾਨਕ ਸੰਸਥਾਵਾਂ, ਸੂਚਨਾ ਤਕਨਾਲੋਜੀ ਅਤੇ ਹੋਰ ਵਿਸ਼ਿਆਂ ’ਤੇ ਗਹਿਰਾਈ ਨਾਲ ਚਰਚਾ ਹੋਈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਹਰਿਆਣਾ ਰਾਜ ਦੇ ਸਾਰੇ ਵਿਸ਼ਿਆਂ ਅਤੇ ਯੋਜਨਾਵਾਂ ਦੇ ਵਿਸਥਾਰ ਅਤੇ ਲੋੜਾਂ ਬਾਰੇ ਵੇਰਵੇ ਰੱਖੇ ਜਾਣਗੇ।