DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰੀ ਬਜਟ ਪੰਜਾਬ, ਕਿਸਾਨ, ਮੱਧ ਵਰਗ ਅਤੇ ਸਨਅਤ ਵਿਰੋਧੀ: ਬਲਬੀਰ ਸਿੱਧੂ

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੇਸ਼ ਹੋਏ ਕੇਂਦਰੀ ਬਜਟ ਦੀ ਤਿੱਖੀ ਆਲੋਚਨਾ ਕਰਦਿਆਂ ਇਸ ਨੂੰ ਨਿਰਾਸ਼ਾਜਨਕ ਅਤੇ ਪੰਜਾਬ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਕਿਸਾਨਾਂ, ਮੱਧ ਵਰਗ ਅਤੇ ਉਦਯੋਗਾਂ ਲਈ ਕੁੱਝ ਵੀ ਠੋਸ ਲੈ ਕੇ...

  • fb
  • twitter
  • whatsapp
  • whatsapp
featured-img featured-img
ਬਲਬੀਰ ਸਿੰਘ ਸਿੱਧੂ।
Advertisement
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੇਸ਼ ਹੋਏ ਕੇਂਦਰੀ ਬਜਟ ਦੀ ਤਿੱਖੀ ਆਲੋਚਨਾ ਕਰਦਿਆਂ ਇਸ ਨੂੰ ਨਿਰਾਸ਼ਾਜਨਕ ਅਤੇ ਪੰਜਾਬ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਕਿਸਾਨਾਂ, ਮੱਧ ਵਰਗ ਅਤੇ ਉਦਯੋਗਾਂ ਲਈ ਕੁੱਝ ਵੀ ਠੋਸ ਲੈ ਕੇ ਨਹੀਂ ਆਇਆ ਅਤੇ ਪੰਜਾਬ ਦੀ ਗੰਭੀਰ ਆਰਥਿਕ ਸਥਿਤੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ।

ਸ੍ਰੀ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੀਆਂ ਵਾਰ-ਵਾਰ ਕੀਤੀਆਂ ਮੰਗਾਂ ਦੇ ਬਾਵਜੂਦ ਬਜਟ ਵਿੱਚ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਭਾਰੀ ਕਰਜ਼ੇ ਅਤੇ ਲੰਮੇ ਸਮੇਂ ਤੋਂ ਚੱਲ ਰਹੇ ਖੇਤੀਬਾੜੀ ਸੰਕਟ ਨਾਲ ਜੂਝ ਰਹੇ ਪੰਜਾਬ ਲਈ ਇੱਕ ਵਾਰ ਫਿਰ ਕੋਈ ਖਾਸ ਪੈਕੇਜ ਦਾ ਐਲਾਨ ਨਹੀਂ ਕੀਤਾ ਗਿਆ।

Advertisement

ਉਨ੍ਹਾਂ ਕਿਹਾ ਕਿ ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਪੂਰੇ ਬਜਟ ਭਾਸ਼ਣ ਵਿੱਚ, ਖ਼ਾਸ ਕਰਕੇ ਖੇਤੀ ਨਾਲ ਜੁੜੇ ਹਿੱਸਿਆਂ ਵਿੱਚ, ਪੰਜਾਬ ਦਾ ਇੱਕ ਵਾਰ ਵੀ ਜ਼ਿਕਰ ਨਹੀਂ ਕੀਤਾ ਗਿਆ, ਜਦ ਕਿ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੀ ਭੂਮਿਕਾ ਸਭ ਤੋਂ ਅਹਿਮ ਰਹੀ ਹੈ।

Advertisement

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬਜਟ ਮਹਿੰਗਾਈ ਅਤੇ ਵਧਦੀਆਂ ਕੀਮਤਾਂ ’ਤੇ ਵੀ ਪੂਰੀ ਤਰ੍ਹਾਂ ਅਸਫ਼ਲ ਰਿਹਾ ਹੈ। ਰੋਜ਼ਾਨਾ ਦੀਆਂ ਜ਼ਰੂਰੀ ਵਸਤੂਆਂ, ਤੇਲ ਅਤੇ ਸੇਵਾਵਾਂ ਦੀ ਵਧਦੀ ਲਾਗਤ ਨਾਲ ਆਮ ਪਰਿਵਾਰ ਪਹਿਲਾਂ ਹੀ ਪ੍ਰੇਸ਼ਾਨ ਹਨ, ਪਰ ਇਸ ਬਜਟ ਤੋਂ ਉਨ੍ਹਾਂ ਨੂੰ ਕੋਈ ਵੀ ਰਾਹਤ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਮੱਧ ਵਰਗ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ, ਨਾ ਤਾਂ ਕਰਾਂ ਵਿੱਚ ਕੋਈ ਠੋਸ ਰਾਹਤ ਦਿੱਤੀ ਗਈ ਹੈ ਅਤੇ ਨਾ ਹੀ ਰੁਜ਼ਗਾਰ ਸਿਰਜਣ ਲਈ ਕੋਈ ਪ੍ਰਭਾਵਸ਼ਾਲੀ ਕਦਮ ਚੁੱਕਿਆ ਗਿਆ ਹੈ। ਇਸ ਦੇ ਨਾਲ ਹੀ, ਪੰਜਾਬ ਦੇ ਉਦਯੋਗਾਂ ਅਤੇ ਐੱਮ ਐੱਸ ਐੱਮ ਈ ਸੈਕਟਰ ਨੂੰ ਸੁਰਜੀਤ ਕਰਨ ਲਈ ਵੀ ਕਿਸੇ ਤਰ੍ਹਾਂ ਦੀ ਸਹਾਇਤਾ ਨਹੀਂ ਦਿੱਤੀ ਗਈ।

Advertisement
×