ਯੂਨੀਵਰਸਿਟੀ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ
ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ ਮੈਨੇਜਮੈਂਟ ਦੇ 21 ਵਿਦਿਆਰਥੀਆਂ ਨੂੰ ਆਈ ਟੀ ਕੰਪਨੀ ਇੰਡੀਆ ਟ੍ਰੇਨਰਜ਼ ਵਿੱਚ ਨੌਕਰੀ ਚੁਣਿਆ ਗਿਆ ਹੈ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਨੇ ਚੁਣੇ ਗਏ ਵਿਦਿਆਰਥੀਆਂ, ਯੂ ਐੱਸ ਐੱਮ ਵਿਭਾਗ ਦੇ...
Advertisement
ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ ਮੈਨੇਜਮੈਂਟ ਦੇ 21 ਵਿਦਿਆਰਥੀਆਂ ਨੂੰ ਆਈ ਟੀ ਕੰਪਨੀ ਇੰਡੀਆ ਟ੍ਰੇਨਰਜ਼ ਵਿੱਚ ਨੌਕਰੀ ਚੁਣਿਆ ਗਿਆ ਹੈ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਨੇ ਚੁਣੇ ਗਏ ਵਿਦਿਆਰਥੀਆਂ, ਯੂ ਐੱਸ ਐੱਮ ਵਿਭਾਗ ਦੇ ਮੁਖੀ ਤੇ ਫੈਕਲਟੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵੱਕਾਰੀ ਆਈ ਟੀ ਕੰਪਨੀ ਇੰਡੀਆ ਟ੍ਰੇਨਰਜ਼ ਵਿੱਚ ਇਕੋ ਸਮੇਂ 21 ਵਿਦਿਆਰਥੀਆਂ ਦੀ ਚੋਣ ਸੰਸਥਾ ਦੇ ਨਾਲ-ਨਾਲ ਯੂਨੀਵਰਸਿਟੀ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਸੰਸਥਾ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਦਾ ਨਤੀਜਾ ਹੈ। ਸਿਖਲਾਈ ਤੇ ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਡਾ. ਵਿਵੇਕ ਕੁਮਾਰ ਨੇ ਕਿਹਾ ਕਿ ਪਲੇਸਮੈਂਟ ਸੈੱਲ ਸਮੇਂ ਸਮੇਂ ’ਤੇ ਵੱਖ ਵੱਖ ਕੰਪਨੀਆਂ ਨਾਲ ਸੰਪਰਕ ਸਥਾਪਤ ਕਰਦਾ ਹੈ।
Advertisement
Advertisement
×

