ਗੁਰੂਘਰ ਦੀ ਜ਼ਮੀਨ ’ਤੇ ’ਵਰਸਿਟੀ ਬਣਾਈ ਜਾਵੇਗੀ: ਕਰਨੈਲ ਸਿੰਘ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਕਰਨੈਲ ਸਿੰਘ ਨੇ ਕਿਹਾ ਕਿ ਜੀਂਦ ਦੇ ਗੁਰਦੁਆਰੇ ਦੀ 40 ਏਕੜ ਜ਼ਮੀਨ ਉੱਤੇ ਲੋਕਾਂ ਵੱਲੋਂ ਕਬਜ਼ਾ ਕੀਤਾ ਗਿਆ ਸੀ, ਜਿਸ ਦੀ ਸ਼ਿਕਾਇਤ ਵੀ ਕੀਤੀ ਗਈ ਸੀ। ਇਸ ਸਬੰਧ ਵਿੱਚ ਹੁਣ ਸਮਝੌਤਾ ਵੀ...
Advertisement
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਕਰਨੈਲ ਸਿੰਘ ਨੇ ਕਿਹਾ ਕਿ ਜੀਂਦ ਦੇ ਗੁਰਦੁਆਰੇ ਦੀ 40 ਏਕੜ ਜ਼ਮੀਨ ਉੱਤੇ ਲੋਕਾਂ ਵੱਲੋਂ ਕਬਜ਼ਾ ਕੀਤਾ ਗਿਆ ਸੀ, ਜਿਸ ਦੀ ਸ਼ਿਕਾਇਤ ਵੀ ਕੀਤੀ ਗਈ ਸੀ। ਇਸ ਸਬੰਧ ਵਿੱਚ ਹੁਣ ਸਮਝੌਤਾ ਵੀ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਕੀਮਤੀ ਜ਼ਮੀਨ ਹੈ ਤੇ ਇਸ ਜ਼ਮੀਨ ਨੂੰ ਬਰਵਾਦ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੇਕਰ ਲੌੜ ਪਈ ਤਾਂ ਇਸ ਉੱਤੇ ਯੂਨੀਵਰਸਿਟੀ ਸਥਾਪਿਤ ਕੀਤੀ ਜਾ ਸਕਦੀ ਹੈ।
ਜੇਕਰ ਯੂਨੀਵਰਸਿਟੀ ਬਣਾਉਣ ਲਈ ਹੋਰ ਜ਼ਮੀਨ ਦੀ ਲੋੜ ਪਈ ਤਾਂ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਅੱਗੇ ਮਸਲਾ ਰੱਖਿਆ ਜਾ ਸਕਦਾ ਹੈ। ਕਰਨੈਲ ਸਿੰਘ ਗੁਰਦੁਆਰਾ ਗੁਰੂ ਤੇਗ਼ ਬਹਾਦੁਰ ਸਾਹਿਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
Advertisement
Advertisement
Advertisement
×

