ਅਮਰੀਕਾ ਵੱਲੋਂ ਡਿਪੋਰਟ ਕੀਤੇ ਜਵਾਨਾਂ ਨਾਲ ਕੀਤਾ ਵਤੀਰਾ ਅਣਮਨੁੱਖੀ: ਅਨਿੱਲ ਵਿੱਜ
ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਅਮਰੀਕਾ ਵੱਲੋਂ 50 ਹਰਿਆਣਵੀ ਨੌਜਵਾਨਾਂ ਨੂੰ ਬੇੜੀਆਂ ਪਾ ਕੇ ਡਿਪੋਰਟ ਕਰਨ ਦੇ ਮਾਮਲੇ ’ਤੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਡੰਕੀ ਰੂਟ ਰਾਹੀਂ ਜਾਂਦੇ ਹਨ, ਉਹ ਗੈਰਕਾਨੂੰਨੀ...
Advertisement
ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਅਮਰੀਕਾ ਵੱਲੋਂ 50 ਹਰਿਆਣਵੀ ਨੌਜਵਾਨਾਂ ਨੂੰ ਬੇੜੀਆਂ ਪਾ ਕੇ ਡਿਪੋਰਟ ਕਰਨ ਦੇ ਮਾਮਲੇ ’ਤੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਡੰਕੀ ਰੂਟ ਰਾਹੀਂ ਜਾਂਦੇ ਹਨ, ਉਹ ਗੈਰਕਾਨੂੰਨੀ ਤਰੀਕੇ ਨਾਲ ਜਾਂਦੇ ਹਨ, ਪਰ ਉਨ੍ਹਾਂ ਨੂੰ ਵਾਪਸ ਭੇਜਣ ਦੌਰਾਨ ਮਨੁੱਖਤਾ ਦਾ ਧਿਆਨ ਰੱਖਣਾ ਚਾਹੀਦਾ ਹੈ।
ਵਿੱਜ ਨੇ ਕਿਹਾ, “ਉਹ ਵੀ ਇਨਸਾਨ ਹਨ, ਉਨ੍ਹਾਂ ਦੇ ਵੀ ਮਨੁੱਖੀ ਅਧਿਕਾਰ ਹਨ।” ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਏਜੰਟਾਂ ਵਿਰੁੱਧ ਕਾਰਵਾਈ ਲਈ ਨੀਤੀ ਤਿਆਰ ਕੀਤੀ ਹੈ ਜੋ ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਵਿਦੇਸ਼ ਭੇਜਦੇ ਹਨ।
Advertisement
ਗੱਲਬਾਤਰ ਦੋਰਾਨ ਐੱਸ ਆਈ ਆਰ ਰਿਕਾਰਡ ਸੁਧਾਰਨ ਲਈ ਹੋ ਰਹੇ ਵਿਰੋਧ ਬਾਰੇ ਉਨ੍ਹਾਂ ਕਿਹਾ ਕਿ ਜੇ ਚੋਣ ਕਮਿਸ਼ਨ ਆਪਣਾ ਰਿਕਾਰਡ ਠੀਕ ਕਰ ਰਿਹਾ ਹੈ ਤਾਂ ਇਹ ਚੰਗੀ ਗੱਲ ਹੈ। ਬਿਹਾਰ ਚੋਣਾਂ ਬਾਰੇ ਉਨ੍ਹਾਂ ਦਾਅਵਾ ਕੀਤਾ ਕਿ ਐੱਨ ਡੀ ਏ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ।
Advertisement
