ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਯੂਟੀ ਦੇ ਪ੍ਰਸ਼ਾਸਕ ਵੱਲੋਂ ਹਰ ਬੁੱਧਵਾਰ ਲੋਕਾਂ ਨਾਲ ਕੀਤੀ ਜਾਵੇਗੀ ਮੁਲਾਕਾਤ

ਸਵੇਰੇ 10 ਤੋਂ 12.30 ਵਜੇ ਤੱਕ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 14 ਜੁਲਾਈ

Advertisement

ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਵਿੱਚ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਸਮੇਂ ਸਿਰ ਲਾਭ ਮਿਲਣਾ ਯਕੀਨੀ ਬਨਾਉਣ ਲਈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨੇ ਪਵੇ। ਇਸ ਲਈ ਹਰ ਬੁੱਧਵਾਰ ਨੂੰ ਸੈਕਟਰ-9 ਵਿਖੇ ਸਥਿਤ ਯੂਟੀ ਸਕੱਤਰੇਤ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੌਰਾਨ ਯੂਟੀ ਦੇ ਪ੍ਰਸ਼ਾਸਕ ਵੱਲੋਂ ਸਵੇਰੇ 10 ਵਜੇ ਤੋਂ ਦੁਪਹਿਰ 12.30 ਵਜੇ ਤੱਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਵੇਰੇ 9.30 ਵਜੇ ਤੋਂ 10 ਵਜੇ ਤੱਕ ਯੂਟੀ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਵੱਲੋਂ ਦਿੱਤੀਆਂ ਗਈਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਨ ਬਾਰੇ ਸਮੀਖਿਆ ਕੀਤੀ ਜਾਵੇਗੀ।

ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਨਾਲ ਮੁਲਾਕਾਤ ਕਰਨ ਦੇ ਚਾਹਵਾਨ ਲੋਕ ਆਪਣੀ ਦਰਖਾਸਤ ਪ੍ਰਸ਼ਾਸਨ ਦੀ ਵੈਬਸਾਈਟ ’ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ ਇੱਛੁੱਕ ਵਿਅਕਤੀ ਆਪਣੀਆਂ ਦਰਖਾਸਤਾਂ ਲਿਖਤੀ ਰੂਪ ਵਿੱਚ ਯੂਟੀ ਸਕੱਤਰੇਤ ਵਿੱਚ ਜਮਾਂ ਕਰਵਾ ਸਕਦੇ ਹਨ। ਇਸ ਲਈ ਚੰਡੀਗੜ੍ਹ ਦੇ ਲੋਕ ਸੈਕਟਰ-6 ਵਿਖੇ ਸਥਿਤ ਪੰਜਾਬ ਰਾਜ ਭਵਨ ਵਿੱਚ ਅੰਡਰ ਸੈਕਟਰੀ ਦਫ਼ਤਾਰ, ਸੈਕਟਰ-9 ਵਿਖੇ ਯੂਟੀ ਸਕੱਤਰੇਤ ਵਿੱਚ ਗ੍ਰਹਿ ਵਿਭਾਗ ਦੇ ਅੰਡਰ ਸੈਕਟਰੀ ਕੋਲ ਲਿਖਤੀ ਦਰਖਾਸਤ ਦੇ ਕੇ ਮੁਲਾਕਾਤ ਲਈ ਸਮਾਂ ਲੈ ਸਕਦੇ ਹਨ। ਜ਼ਿਕਰਯੋਗ ਹੈ ਕਿ ਯੂਟੀ ਦੇ ਪ੍ਰਸ਼ਾਸਕ ਵੱਲੋਂ ਪਿਛਲੇ ਦਿਨੀਆਂ ਯੂਟੀ ਦੇ ਡਿਪਟੀ ਕਮਿਸ਼ਨਰ, ਐੱਸਐੱਸਪੀ ਤੇ ਨਿਗਮ ਕਮਿਸ਼ਨਰ ਨੂੰ ਵੀ ਹਰੇਕ ਸੋਮਵਾਰ, ਬੁੱਧਵਾਰ ਤੇ ਸ਼ੁੱਕਰਵਾਰ ਨੂੰ ਆਪਣੇ ਦਫ਼ਤਰਾਂ ਵਿੱਚ ਬੈਠ ਕੇ ਲੋਕਾਂ ਨਾਲ ਮੁਲਾਕਾਤ ਕਰਨ ਦੇ ਨਿਰਦੇਸ਼ ਦਿੱਤੇ ਸਨ।

ਰਾਜਪਾਲ ਵੱਲੋਂ ਸੋਹਾਣਾ ਦਾ ਦੌਰਾ ਭਲਕੇ

ਐੱਸਏਐੱਸ ਨਗਰ (ਮੁਹਾਲੀ) (ਖੇਤਰੀ ਪ੍ਰਤੀਨਿਧ): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 16 ਜੁਲਾਈ ਨੂੰ ਸੁਹਾਣਾ ਦੇ ਰਤਨ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸਵੇਰੇ ਸਾਢੇ ਦਸ ਵਜੇ ਪਹੁੰਚ ਰਹੇ ਹਨ। ਇਸ ਮੌਕੇ ਉਹ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਹੋਣ ਵਾਲੇ ਸਮਾਰੋਹ ਵਿਚ ਸ਼ਿਰਕਤ ਕਰਨਗੇ। ਇਹ ਪ੍ਰੋਗਰਾਮ ਰਤਨ ਗੁਰੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ, ਪਰਵਿੰਦਰ ਸਿੰਘ ਸੋਹਾਣਾ ਤੇ ਹਰਦੇਵ ਸਿੰਘ ਉੱਭਾ ਵੱਲੋਂ ਕਰਾਇਆ ਜਾ ਰਿਹਾ ਹੈ।

Advertisement