ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 28 ਜਨਵਰੀ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਚ ਕਰੋਨਾ ਤੋਂ ਬਚਾਅ ਲਈ ਸਰਕਾਰੀ ਹਸਪਤਾਲ ਤੋਂ ਆਈ ਡਾਕਟਰਾਂ ਦੀ ਟੀਮ ਨੇ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਕੀਤਾ। ਟੀਕਾਕਰਨ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਡਾ. ਆਰ. ਐੱਸ ਘੁੰਮਣ ਨੇ ਕੀਤੀ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਕਰੋਨਾ ਤੋਂ ਬਚਣ ਲਈ ਸਿਰਫ ਟੀਕਾ ਹੀ ਹੱਲ ਹੈ। ਉਨ੍ਹਾਂ ਵਿਅਿਾਰਥੀਆਂ ਨੂੰ ਮਾਸਕ ਪਾਉਣ ਤੋਂ ਇਲਾਵਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ।