ਏਲਨਾਬਾਦ (ਪੱਤਰ ਪ੍ਰੇਰਕ): ਅੱਜ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਕਿਸਾਨਾਂ ਨੇ ਏਲਨਾਬਾਦ ਸ਼ਹਿਰ ਵਿੱਚ ਫਤਿਹ ਮਾਰਚ ਕੱਢਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਕ ਵਿੱਚ ਇੱਕਠੇ ਹੋਏ ਜਿੱਥੇ ਸਭ ਤੋਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜ਼ਲੀ ਦਿੱਤੀ ਗਈ। ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਸਾਨ ਨੇਤਾਵਾਂ ਕਾਮਰੇਡ ਸੁਰਜੀਤ ਸਿੰਘ, ਸਰਬਜੀਤ ਸਿੰਘ ਸਿੱਧੂ, ਸੁਰਿੰਦਰ ਸਿੰਘ ਸਿੱਧੂ, ਆਤਮਾ ਰਾਮ ਝੋਰੜ, ਮਾਤਾ ਗੁਰਦੇਵ ਕੌਰ, ਗੁਰਿੰਦਰ ਸਿੰਘ ਭੱਟੀ, ਜਗਮੀਤ ਸਿੰਘ ਰਾਜੇਵਾਲ ਆਦਿ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਸ਼ਹੀਦੀਆਂ ਵਿਅਰਥ ਨਹੀਂ ਜਾਣਗੀਆਂ ਸਗੋਂ ਸ਼ਹੀਦ ਹੋਏ ਕਿਸਾਨ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਬਣੇ ਹਨ।