ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਗਸਤ
ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਦੇ ਸਰੀਰ ਵਿੱਚ ਆਕਸੀਜਨ ਦੀ ਮਾਤਰਾ ਘਟਣ ’ਤੇ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਹੁਣ ਗ੍ਰਹਿ ਮੰਤਰੀ ਦੀ ਸਿਹਤ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ। ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ, ਸੁਭਾਸ਼ ਬਰਾਲਾ, ਅਨੂਪ ਧਾਨਕ ਨੇ ਪੀਜੀਆਈ ਪਹੁੰਚ ਕੇ ਸ੍ਰੀ ਵਿੱਜ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਦੱਸਣਯੋਗ ਹੈ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਅੱਜ ਕੁਝ ਟੈਸਟ ਹੋਏ ਹਨ ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਜਾਂਚ ਕੀਤੀ ਜਾਵੇਗੀ।