ਆਤਿਸ਼ ਗੁਪਤਾ
ਚੰਡੀਗੜ੍ਹ, 11 ਅਪਰੈਲ
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੂੰ ਪੱਤਰ ਲਿਖ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਕਾਰ ਢਾਈ ਮਹੀਨੇ ਤੋਂ ਬੰਦ ਪਈ ਗੱਲਬਾਤ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਕੇਂਦਰ ਸਰਕਾਰ ਵਿਚਕਾਰ ਪਿਛਲੇ ਲੰਬੇ ਸਮੇਂ ਤੋਂ ਗੱਲਬਾਤ ਨਹੀਂ ਹੋ ਰਹੀ ਹੈ ਜੇਕਰ ਇਹ ਗੱਲਬਾਤ ਮੁੜ ਸ਼ੁਰੂ ਕੀਤੀ ਜਾਂਦੀ ਹੈ ਤਾਂ ਇਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਵੀ ਕਰੋਨਾ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਵੱਧ ਰਿਹਾ ਹੈ। ਕਰੋਨਾ ਦੇ ਕੇਸਾਂ ’ਤੇ ਨੱਥ ਪਾਉਣ ਲਈ ਸੂਬਾ ਸਰਕਾਰ ਹਰ ਕਦਮ ਚੁੱਕ ਰਹੀ ਹੈ ਪਰ ਬਾਰਡਰਾਂ ’ਤੇ ਬੈਠੇ ਕਿਸਾਨਾਂ ਕਰਕੇ ਸੂਬੇ ਵਿੱਚ ਕਰੋਨਾਵਾਇਰਸ ਫੈਲਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।