ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ

ਪ੍ਰਬੰਧ ਨਾ ਹੋਣ ਕਾਰਨ ਗਲੀਅਾਂ ’ਚ ਪਾਣੀ ਭਰਿਆ
ਸਾਬਕਾ ਕਾਂਗਰਸੀ ਉਮੀਦਵਾਰ ਰਮਨ ਤਿਆਗੀ ਪਿੰਡ ਦੀ ਸਮੱਸਿਆ ਬਾਰੇ ਦੱਸਦੇ ਹੋਏ।
Advertisement

ਇੱਥੋਂ ਦੇ ਸ਼ਾਦੀਪੁਰ ਪਿੰਡ ਵਿੱਚ ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੈ ਲੋਕ ਬਹੁਤ ਪ੍ਰੇਸ਼ਾਨ ਹਨ, ਅਕਸਰ ਤੇਜ਼ ਬਰਸਾਤ ਵਿੱਚ ਹਾਲਾਤ ਹੋਰ ਵੀ ਵਿਗੜ ਜਾਂਦੇ ਹਨ। ਲਗਾਤਾਰ ਪੈ ਰਹੇ ਮੀਂਹ ਕਾਰਨ ਪਿੰਡ ਵਾਸੀਆਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਦੇ ਪਾਣੀ ਦੀ ਨਿਕਾਸੀ ਲਈ ਕੋਈ ਠੋਸ ਪ੍ਰਬੰਧ ਨਾ ਹੋਣ ਕਾਰਨ ਗਲੀਆਂ ਅਤੇ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਰਿਹਾ ਹੈ।

ਕਾਂਗਰਸ ਦੇ ਸਾਬਕਾ ਉਮੀਦਵਾਰ ਰਮਨ ਤਿਆਗੀ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਸਰਕਾਰ ਅਤੇ ਨਗਰ ਨਿਗਮ ‘ਤੇ ਗੰਭੀਰ ਲਾਪਰਵਾਹੀ ਦਾ ਦੋਸ਼ ਲਗਾਊਂਦੇ ਹੋਏ ਕਿਹਾ ਕਿ ਸਿਰਫ਼ ਸ਼ਾਦੀਪੁਰ ਹੀ ਨਹੀਂ ਸਗੋਂ ਪੂਰਾ ਇਲਾਕਾ ਹਰ ਬਰਸਾਤ ਦੇ ਮੌਸਮ ਵਿੱਚ ਇਸੇ ਸਥਿਤੀ ਦਾ ਸਾਹਮਣਾ ਕਰਦਾ ਹੈ। ਲੋਕ ਪਿਛਲੇ ਕਈ ਦਹਾਕਿਆਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ, ਪਰ ਨਾ ਤਾਂ ਨਗਰ ਨਿਗਮ ਅਤੇ ਨਾ ਹੀ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕੋਈ ਠੋਸ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਮ ’ਤੇ ਸਿਰਫ਼ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਜਦੋਂ ਕਿ ਜ਼ਮੀਨੀ ਪੱਧਰ ’ਤੇ ਸਥਿਤੀ ਉਹੀ ਰਹਿੰਦੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਥੋੜ੍ਹੀ ਜਿਹੀ ਬਾਰਿਸ਼ ਹੁੰਦੇ ਹੀ ਗਲੀਆਂ ਨਾਲੀਆਂ ਵਿੱਚ ਬਦਲ ਜਾਂਦੀਆਂ ਹਨ। ਸਾਬਕਾ ਉਮੀਦਵਾਰ ਰਮਨ ਤਿਆਗੀ ਨੇ ਖੇਤਰ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਕਿ ਭਾਜਪਾ ਸਰਕਾਰ ਅਤੇ ਨਗਰ ਨਿਗਮ ਦੀ ਅਸਫਲਤਾ ਸਾਫ਼ ਦਿਖਾਈ ਦੇ ਰਹੀ ਹੈ।

Advertisement

Advertisement