ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਧਾਰਮਿਕ ਚਿੰਨ੍ਹ ਪਾਉਣ ਦੇ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ: ਝੀਂਡਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਧਾਰਮਿਕ ਚਿੰਨ੍ਹਾਂ ਨੂੰ ਪਾਉਣ ਦੇ ਅਧਿਕਾਰਾਂ ਦੀ ਪਾਲਣਾ ਯਕੀਨੀ ਬਨਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਚਿੰਨ੍ਹਾਂ ਨੂੰ ਪਾਉਣ ਸੰਬੰਧੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿਚ ਸਵੀਕਾਰਯੋਗ...
Advertisement

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਧਾਰਮਿਕ ਚਿੰਨ੍ਹਾਂ ਨੂੰ ਪਾਉਣ ਦੇ ਅਧਿਕਾਰਾਂ ਦੀ ਪਾਲਣਾ ਯਕੀਨੀ ਬਨਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਚਿੰਨ੍ਹਾਂ ਨੂੰ ਪਾਉਣ ਸੰਬੰਧੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿਚ ਸਵੀਕਾਰਯੋਗ ਨਹੀਂ ਹੈ। ਇਹ ਸੱਪਸ਼ਟ ਕਰਦੇ ਹੋਏ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 25 ਦੀ ਧਾਰਾ ਇੱਕ ਵਿੱਚ ਸਾਰੇ ਧਰਮਾਂ ਨੂੰ ਆਪਣੇ ਧਾਰਮਿਕ ਚਿੰਨ੍ਹ ਪਾਉਣ ਦਾ ਅਧਿਕਾਰ ਪ੍ਰਾਪਤ ਹੈ ਅਤੇ ਹੁਣ ਉਹ ਪਾਲਣਾ ਯਕੀਨੀ ਬਨਾਉਣ ਲਈ ਅੱਗੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਧਾਰਾ ਤਹਿਤ ਲੋਕ ਧਾਰਮਿਕ ਚਿੰਨ੍ਹ ਪਾਉਣ ਲਈ ਪੂਰੀ ਤਰਾਂ ਆਜ਼ਾਦ ਹਨ ਅਤੇ ਕਿਸੇ ਨੂੰ ਵੀ ਉਨ੍ਹਾਂ ਨੂੰ ਸਰੀਰ ਤੋਂ ਵੱਖ ਕਰਨ ਜਾਂ ਉਨ੍ਹਾਂ ਦਾ ਨਿਰਾਦਰ ਕਰਨ ਦਾ ਅਧਿਕਾਰ ਨਹੀਂ। ਜਥੇਦਾਰ ਝੀਂਡਾ ਨੇ ਕਿਹਾ ਕਿ ਯੂਐੱਨਓ ਨੇ ਭਾਰਤੀ ਸੰਵਿਧਾਨ ਦੀ ਧਾਰਾ 25 ਤਹਿਤ ਧਾਰਮਿਕ ਚਿੰਨ੍ਹਾਂ ਨੂੰ ਦਿੱਤੇ ਅਧਿਕਾਰਾਂ ਬਾਰੇ ਵੀ ਕਿਹਾ ਹੈ ਕਿ ਕੋਈ ਵੀ ਧਾਰਮਿਕ ਚਿੰਨਾਂ ’ਤੇ ਹਮਲਾ ਨਹੀਂ ਕਰ ਸਕਦਾ, ਅਜਿਹਾ ਕਰਨ ਦੀ ਹਿੰਮਤ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਹ ਯੂਐੱਨਓ ਨੂੰ ਸੰਵਿਧਾਨ ਦੀ ਧਾਰਾ 25 ਵਿੱਚ ਦਿੱਤੇ ਗਏ ਧਾਰਮਿਕ ਚਿੰਨ੍ਹਾਂ ਨੂੰ ਪਾਉਣ ਦੇ ਅਧਿਕਾਰਾਂ ਦੀ ਰਖਿੱਆ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਵੀ ਕਰਦੇ ਹਨ। ਝੀਂਡਾ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 25 ਦੀ ਧਾਰਾ ਇਕ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਵੀ ਪੱਤਰ ਲਿਖੇ ਹਨ। ਪੱਤਰ ਵਿੱਚ ਸੰਵਿਧਾਨ ਦੀ ਧਾਰਾ 25 ਤਹਿਤ ਧਾਰਮਿਕ ਚਿੰਨ੍ਹਾਂ ਨੂੰ ਪਾਉਣ ਦੇ ਦਿੱਤੇ ਗਏ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ ਝੀਂਡਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੂੰ ਇਸ ਸੰਬੰਧ ਵਿਚ ਢੁਕਵੇਂ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਹੈ। ਝੀਂਡਾ ਨੇ ਕਿਹਾ ਕਿ ਸਿੱਖ ਧਰਮ ਤੋਂ ਇਲਾਵਾ ਕਿਸੇ ਵੀ ਧਰਮ ਦੇ ਧਾਰਮਿਕ ਚਿੰਨ ਤੇ ਹਮਲਾ ਨਹੀਂ ਕੀਤਾ ਗਿਆ। ਭਾਵੇਂ ਇਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇਣ ਦੀ ਗੱਲ ਹੋਵੇ ਜਾਂ ਹਵਾਈ ਜਹਾਜ਼ ਰਾਹੀਂ ਯਾਤਰਾ ਕਰਨ ਦੀ ,ਹਰ ਵਾਰ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ।

Advertisement
Advertisement