ਨਿੱਜੀ ਪੱਤਰ ਪ੍ਰੇਰਕ
ਸਿਰਸਾ, 6 ਅਕਤੂਬਰ
ਹਰਿਆਣਾ ਕਾਂਗਰਸ (ਕਾਨੂੰਨੀ ਸੈੱਲ) ਦੇ ਸੂਬਾਈ ਸਕੱਤਰ ਸੁਰਿੰਦਰ ਬਾਂਸਲ ਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਆਰਪੀ ਸ਼ਰਮਾ ਨੇ ਜ਼ਿਲ੍ਹਾ ਪੁਲੀਸ ਮੁਖੀ ਕੋਲ ਲਿਖਤੀ ਸ਼ਿਕਾਇਤ ਦੇ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਜ਼ਿਲ੍ਹਾ ਪੁਲੀਸ ਮੁਖੀ ਨੂੰ ਦਿੱਤੀ ਸ਼ਿਕਾਇਤ ਵਿੱਚ ਕਾਂਗਰਸੀ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਮੁੱਖ ਮੰਤਰੀ ਆਪਣੀ ਪਾਰਟੀ ਦੇ ਕਾਰਕੁਨਾਂ ਨੂੰ ਕਹਿ ਰਹੇ ਹਨ ਕਿ ਕਿਸਾਨਾਂ ਖ਼ਿਲਾਫ਼ ਡੰਡਾ ਚੁੱਕ ਕੇ ਮੁਕਾਬਲ ਕਰੋ। ਹਰ ਜ਼ਿਲ੍ਹੇ ਵਿੱਚ 600-700 ਵਰਕਰਾਂ ਦਾ ਗਰੁੱਪ ਤਿਆਰ ਕਰਕੇ ਕਿਸਾਨਾਂ ਨੂੰ ਸਬਕ ਸਿਖਾਉਣ ਲਈ ਉਕਸਾਇਆ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।