DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਾਇਰਲ ਵੀਡੀਓ ਵਿਵਾਦ: ਪੰਜਾਬ ਦੇ ਦੋ ਪੁਲੀਸ ਅਧਿਕਾਰੀਆਂ ਨੂੰ ਤਲਬ ਕਰਨ ਦੀ ਤਿਆਰੀ, ਗ੍ਰਿਫ਼ਤਾਰੀ ਦੇ ਸੰਕੇਤ

ਸੀਸੀਟੀਵੀ ਫੁਟੇਜ ਵਿੱਚ ਦੋ ਪੰਜਾਬ ਪੁਲੀਸ ਮੁਲਾਜ਼ਮ ਗੁਰੂਗ੍ਰਾਮ ਦੇ ਹੋਟਲ ਵਿੱਚ ਜਾਂਦੇ ਦਿਖਾਈ ਦਿੱਤੇ: ਗੁਰੂਗ੍ਰਾਮ ਪੁਲੀਸ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਗੁਰੂਗ੍ਰਾਮ ਪੁਲੀਸ ਨੇ ਦੋ ਪੰਜਾਬ ਪੁਲੀਸ ਅਧਿਕਾਰੀਆਂ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ ਹੈ, ਜੋ ਕਥਿਤ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਇੱਕ ਵਿਵਾਦਤ ਵੀਡੀਓ ਦੀ ‘ਜਾਅਲੀ’ ਫੋਰੈਂਸਿਕ ਰਿਪੋਰਟ ਤਿਆਰ ਕਰਨ ਲਈ ਇੱਥੇ ਇੱਕ ਹੋਟਲ ਵਿੱਚ ਗਏ ਸਨ। ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਪੁਲੀਸ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਉਣ ਦੀ ਤਿਆਰੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਪੰਜਾਬ ਪੁਲੀਸ ਅਧਿਕਾਰੀਆਂ ਵਿਰੁੱਧ ਠੋਸ ਸਬੂਤ ਮਿਲੇ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਸਕਦਾ ਹੈ। ਇਹ ਘਟਨਾਕ੍ਰਮ ਇੱਕ ਕਥਿਤ ਇਤਰਾਜ਼ਯੋਗ ਵੀਡੀਓ ਕਾਰਨ ਪੈਦਾ ਹੋਏ ਸਿਆਸੀ ਤੂਫਾਨ ਦਰਮਿਆਨ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ 15 ਜੂਨ ਨੂੰ ਮਾਨ ਦੇ ਖਿਲਾਫ ਇੱਕ ਆਦੇਸ਼ ਜਾਰੀ ਕੀਤਾ ਸੀ।

Advertisement

ਇਹ ਆਦੇਸ਼ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਹ ਦਾਅਵਾ ਕਰਨ ਤੋਂ ਬਾਅਦ ਜਾਰੀ ਕੀਤਾ ਸੀ ਕਿ ਉਹ ਵੀਡੀਓ—ਜਿਸ ਵਿੱਚ ਮਾਨ ਵਰਗਾ ਦਿਖਣ ਵਾਲਾ ਇੱਕ ਵਿਅਕਤੀ ਹੈ—ਦੋ ਫੋਰੈਂਸਿਕ ਲੈਬਾਰਟਰੀਆਂ ਦੁਆਰਾ "ਅਸਲੀ" ਪਾਈ ਗਈ ਸੀ।

Advertisement

ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਵੀਡੀਓ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਹੈ ਕਿ ਇਹ ਉਨ੍ਹਾਂ ਨੂੰ ਬਦਨਾਮ ਕਰਨ ਲਈ "ਝੂਠਾ ਪ੍ਰਚਾਰ" ਹੈ। ਪੰਜਾਬ 'ਆਪ' ਨੇ ਵੀ ਦਾਅਵਾ ਕੀਤਾ ਸੀ ਕਿ ਦੋ ਲੈਬਾਂ ਦੁਆਰਾ ਕੀਤੇ ਗਏ ਫੋਰੈਂਸਿਕ ਟੈਸਟਾਂ ਤੋਂ ਪਤਾ ਚੱਲਿਆ ਹੈ ਕਿ ਕਥਿਤ ਇਤਰਾਜ਼ਯੋਗ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੁੱਖ ਮੰਤਰੀ ਨਹੀਂ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਗੁਰੂਗ੍ਰਾਮ ਪੁਲੀਸ ਨੇ ਸੀਸੀਟੀਵੀ ਫੁਟੇਜ ਅਤੇ ਹੋਟਲ ਦੇ ਐਂਟਰੀ ਰਜਿਸਟਰ ਤੋਂ ਜਾਣਕਾਰੀ ਹਾਸਲ ਕਰ ਲਈ ਹੈ, ਜਿੱਥੇ ਪੁਲੀਸ ਅਧਿਕਾਰੀ ਹਾਲ ਹੀ ਵਿੱਚ ਠਹਿਰੇ ਸਨ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਇਨ੍ਹਾਂ ਅਧਿਕਾਰੀਆਂ ਦੀ ਮੌਜੂਦਗੀ ਸਿਰਫ਼ ਇੱਕ ਇਤਫ਼ਾਕ ਨਹੀਂ ਹੈ, ਸਗੋਂ ਇਹ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੋ ਸਕਦੀ ਹੈ। ਅਧਿਕਾਰੀ ਨੇ ਕਿਹਾ, "ਪੰਜਾਬ ਦੇ ਇਨ੍ਹਾਂ ਦੋ ਅਧਿਕਾਰੀਆਂ ਨੂੰ ਜਲਦੀ ਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਰਸਮੀ ਤੌਰ 'ਤੇ ਤਲਬ ਕੀਤਾ ਜਾਵੇਗਾ। ਅਸੀਂ ਹੋਟਲ ਵਿੱਚ ਉਨ੍ਹਾਂ ਦੇ ਜਾਣ ਦੇ ਉਦੇਸ਼ ਨੂੰ ਸਪੱਸ਼ਟ ਕਰਨਾ ਚਾਹੁੰਦੇ ਹਾਂ ਅਤੇ ਇਹ ਨਿਰਧਾਰਤ ਕਰਨਾ ਚਾਹੁੰਦੇ ਹਾਂ ਕਿ ਕੀ ਉਨ੍ਹਾਂ ਦਾ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨਾਲ ਕੋਈ ਸਬੰਧ ਹੈ। ਉਨ੍ਹਾਂ ਨੂੰ ਇਸ ਕੇਸ ਵਿੱਚ ਸਹਿ-ਮੁਲਜ਼ਮ ਬਣਾਉਣ ਦਾ ਫੈਸਲਾ ਉਨ੍ਹਾਂ ਦੇ ਜਵਾਬਾਂ ਅਤੇ ਪੁੱਛਗਿੱਛ ਦੌਰਾਨ ਮਿਲੇ ਸਬੂਤਾਂ ਦੇ ਆਧਾਰ 'ਤੇ ਲਿਆ ਜਾਵੇਗਾ। ਜੇ ਉਨ੍ਹਾਂ ਵਿਰੁੱਧ ਠੋਸ ਸਬੂਤ ਮਿਲੇ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਸਕਦਾ ਹੈ।"

ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੇ ਸ਼ਿਕਾਇਤਕਰਤਾ ਜਸਪ੍ਰੀਤ ਉਰਫ ਜੱਸੀ ਨੂੰ ਇੱਕ ਸੁਰੱਖਿਅਤ ਘਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜਿੱਥੇ ਸੀਨੀਅਰ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ। ਗੁਰੂਗ੍ਰਾਮ ਵਿੱਚ ਦਰਜ ਐੱਫਆਈਆਰ (FIR) ਅਨੁਸਾਰ ਹਰਿਆਣਾ ਦੇ ਸਿਰਸਾ ਦੇ ਰਹਿਣ ਵਾਲੇ ਜਸਪ੍ਰੀਤ ਨੇ ਦੋਸ਼ ਲਾਇਆ ਹੈ ਕਿ ਉਸ 'ਤੇ ਦਬਾਅ ਪਾਇਆ ਗਿਆ, ਧਮਕਾਇਆ ਗਿਆ ਅਤੇ ਮਜਬੂਰ ਕੀਤਾ ਗਿਆ ਕਿ ਉਹ ਵੀਡੀਓ ਨਾਲ ਸਬੰਧਤ ਫੋਰੈਂਸਿਕ ਰਿਪੋਰਟਾਂ ਅਜਿਹੇ ਪੂਰਵ-ਨਿਰਧਾਰਤ ਸਿੱਟੇ ਨਾਲ ਪ੍ਰਾਪਤ ਕਰੇ ਕਿ ਸਵਾਲੀਆ ਵੀਡੀਓ ਮਸਨੂਈ ਬੁੱਧੀ (AI) ਦੀ ਵਰਤੋਂ ਕਰਕੇ ਬਣਾਈ ਗਈ ਸੀ ਅਤੇ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੁੱਖ ਮੰਤਰੀ ਮਾਨ ਨਹੀਂ ਸੀ।

ਆਪਣੀ ਸ਼ਿਕਾਇਤ ਵਿੱਚ ਡਿਜੀਟਲ ਫੋਰੈਂਸਿਕ, ਸਾਈਬਰ ਜਾਂਚ ਅਤੇ ਇਲੈਕਟ੍ਰਾਨਿਕ ਸਬੂਤਾਂ ਦੇ ਵਿਸ਼ਲੇਸ਼ਣ ਨਾਲ ਜੁੜੇ ਜਸਪ੍ਰੀਤ ਨੇ ਦਾਅਵਾ ਕੀਤਾ ਕਿ ਉਸ ਨੂੰ ਪ੍ਰਦਾਨ ਕੀਤੀ ਗਈ ਸਮੱਗਰੀ ਦੀ ਸਮੀਖਿਆ ਕਰਨ ਤੋਂ ਬਾਅਦ, ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਵੀਡੀਓ ਸਮੱਗਰੀ ਦੀ ਗੁਣਵੱਤਾ, ਪ੍ਰਕਿਰਤੀ ਅਤੇ ਸਰੋਤ ਇੱਕ ਭਰੋਸੇਮੰਦ ਫੋਰੈਂਸਿਕ ਰਾਇ ਪ੍ਰਦਾਨ ਕਰਨ ਲਈ ਨਾਕਾਫ਼ੀ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਇੱਕ ਸਿਟੀ ਕੋਰਟ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ, ਅਰੁਣ ਮੇਹੰਦ੍ਰੂ ਅਤੇ ਅੰਕਿਤ ਨੂੰ ਅੱਠ ਦਿਨਾਂ ਦੇ ਪੁਲੀਸ ਰਿਮਾਂਡ 'ਤੇ ਭੇਜ ਦਿੱਤਾ ਹੈ। ਉਨ੍ਹਾਂ ਨੂੰ 23 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਧਿਕਾਰੀਆਂ ਅਨੁਸਾਰ ਦੋਵਾਂ ਦੇ ਰਿਮਾਂਡ ਦੌਰਾਨ, ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਪੰਜਾਬ ਦੇ ਕਿਹੜੇ ਅਧਿਕਾਰੀਆਂ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਸੀ।

ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰੇਗੀ ਕਿ ਰਿਪੋਰਟ ਕਿੱਥੇ ਅਤੇ ਕਿਵੇਂ ਤਿਆਰ ਕੀਤੀ ਗਈ ਸੀ। ਉਨ੍ਹਾਂ ਨੂੰ ਇਹ ਵੀ ਪੁੱਛਿਆ ਜਾਵੇਗਾ ਕਿ ਉਨ੍ਹਾਂ ਨੇ ਪ੍ਰਿੰਟਆਊਟ ਕਿੱਥੋਂ ਪ੍ਰਾਪਤ ਕੀਤੇ, ਲੈਬ ਦੀ ਈਮੇਲ ਆਈਡੀ, ਮੋਹਰਾਂ ਦੀ ਵਰਤੋਂ ਅਤੇ ਹੋਰ ਸੰਬੰਧਿਤ ਜਾਣਕਾਰੀ ਬਾਰੇ ਵੀ ਪੁੱਛਿਆ ਜਾਵੇਗਾ। ਇੱਕ ਸੀਨੀਅਰ ਜਾਂਚ ਅਧਿਕਾਰੀ ਨੇ ਕਿਹਾ ਕਿ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਕੀ ਇਸ ਜਾਅਲੀ ਰਿਪੋਰਟ ਨੂੰ ਤਿਆਰ ਕਰਨ ਵਿੱਚ ਕੋਈ ਹੋਰ ਵੀ ਸ਼ਾਮਲ ਸੀ।

Advertisement
×