ਬਾਬੈਨ ’ਚ ਨਗਰ ਕੀਰਤਨ ਦਾ ਨਿੱਘਾ ਸਵਾਗਤ
ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ ਬਾਬੈਨ ਪਹੁੰਚਿਆ। ਇਸ ਦੌਰਾਨ ਸੰਗਤ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਫੁੱਲਾਂ ਦੀ ਵਰਖਾ ਕੀਤੀ।
ਭਾਜਪਾ ਬਾਬੈਨ ਦੇ ਪ੍ਰਧਾਨ ਵਿਕਾਸ ਸ਼ਰਮਾ ਨੇ ਕਿਹਾ ਕਿ ਹਰਿਆਣਾ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾ ਰਹੀ ਹੈ। ਇਸ ਤਹਿਤ ਪਹਿਲੀ ਨਵੰਬਰ ਤੋਂ ਸੂਬੇ ਭਰ ਵਿੱਚ ਸਜਾਏ ਗਏ ਨਗਰ ਕੀਰਤਨ ਕੱਲ੍ਹ ਨੂੰ ਕੁਰੂਕਸ਼ੇਤਰ ਵਿੱਚ ਸਮਾਪਤ ਹੋਣਗੇ। ਕੁਰੂਕਸ਼ੇਤਰ ਵਿੱਚ ਧਾਰਮਿਕ ਸਮਾਗਮ ਕੀਤਾ ਜਾਵੇਗਾ ਜਿਸ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਹੋਣਗੇ। ਇਹ ਸਾਰਾ ਸਮਾਗਮ ਸ਼ਾਂਤੀ, ਕੁਰਬਾਨੀ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਦੇਣ ’ਤੇ ਕੇਂਦਰਿਤ ਹੋਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਲਈ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਵਿਕਾਸ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਭਾਰਤ ਨੂੰ ਇਕ ਸ਼ਕਤੀਸ਼ਾਲੀ ਤੇ ਵਿਸ਼ਵ ਨੇਤਾ ਬਣਾਉਣ ਦੇ ਸੰਕਲਪ ਨਾਲ ਅਣਥੱਕ ਮਿਹਨਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦਾ ਮੁੱਖ ਉਦੇਸ਼ ਦੇਸ਼ ਤੇ ਸੂਬੇ ਦੇ ਹਰ ਖੇਤਰ ਨੂੰ ਇਮਾਨਦਾਰੀ ਤੇ ਸਮਾਨਤਾ ਨਾਲ ਵਿਕਸਤ ਕਰਨਾ ਹੈ। ਇਸ ਮੌਕੇ ਬਾਬੈਨ ਦੇ ਸਰਪੰਚ ਸੰਜੀਵ ਸਿੰਗਲਾ ਗੋਲਡੀ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਜੱਸੀ, ਗੁਰਤੇਜ ਸਿੰਘ ਸੇਖੋਂ, ਭੀਮ ਬੇਰਥਲਾ, ਮੋਹਨ ਸਿੰਘ, ਗੁਰਦੇਵੀ, ਲੱਖੀ, ਅਵਤਾਰ ਸਿੰਘ, ਗਿਆਨ ਸਿੰਘ, ਜੋਲੀ ਨਾਰੰਗ, ਗੁਰਜੋਤ ਸਿੰਘ, ਗੁਰਚਰਨ ਸਿੰਘ, ਕਰਨੈਲ ਸਿੰਘ, ਸੋਨੂੰ ਜਾਲਖੇੜੀ, ਸੋਨੂੰ ਨਾਰੰਗ, ਰਾਜੂ ਤੇ ਮਹਿੰਦਰ ਸਿੰਘ ਆਦਿ ਮੌਜੂਦ ਸਨ।
