DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਨਤਕ ਥਾਵਾਂ ’ਤੇ ਪਾਣੀ ਦੇ ਪ੍ਰਬੰਧ ਕੀਤੇ ਜਾਣ: ਡੀ ਸੀ

ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ।
Advertisement

ਡੀ ਸੀ ਡਾ. ਵਿਵੇਕ ਭਾਰਤੀ ਨੇ ਗਰਮੀ ਤੋਂ ਬਚਾਅ ਅਤੇ ਜਨਤਕ ਸੁਰੱਖਿਆ ਲਈ ਤਿਆਰੀਆਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਗਰਮੀ ਦਾ ਅਸਰ ਘਟਾਉਣ ਲਈ ਸਮੇਂ ਸਿਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡੀ ਸੀ ਨੇ ਪੰਚਾਇਤੀ ਰਾਜ ਵਿਭਾਗ ਨੂੰ ਪਿੰਡਾਂ ਦੇ ਛੱਪੜਾਂ ਵਿੱਚ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਬੱਸ ਅੱਡਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਪੀਣ ਵਾਲੇ ਪਾਣੀ ਦੀਆਂ ਟੂਟੀਆਂ ਲਗਾਉਣ ਦੇ ਨਿਰਦੇਸ਼ ਦਿੱਤੇ। ਸਿੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦਾ ਢੁੱਕਵਾਂ ਪ੍ਰਬੰਧ ਹੋਣਾ ਚਾਹੀਦਾ ਹੈ। ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਆਂਗਣਵਾੜੀ ਕੇਂਦਰਾਂ ਵਿੱਚ ਪਾਣੀ ਦੇ ਘੜੇ ਅਤੇ ਹੋਰ ਵਸਤੂਆਂ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ। ਸਿਹਤ ਵਿਭਾਗ ਦੇ ਸਹਿਯੋਗ ਨਾਲ ਓ ਆਰ ਐੱਸ ਪੈਕੇਟਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ। ਰੋਡਵੇਜ਼ ਵਿਭਾਗ ਨੂੰ ਬੱਸ ਅੱਡਿਆਂ ਉੱਤੇ ਅਤੇ ਬੱਸਾਂ ਵਿੱਚ ਪਾਣੀ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਲੋੜੀਂਦੀ ਮਾਤਰਾ ਵਿੱਚ ਓ ਆਰ ਐੱਸ ਪੈਕੇਟ ਸਕੂਲਾਂ ਅਤੇ ਪੰਚਾਇਤਾਂ ਨੂੰ ਵੰਡੇ ਜਾਣ।

ਇਸ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀ ਨੂੰ ਵੱਖ-ਵੱਖ ਸਵੈ-ਇੱਛੁਕ ਸੰਗਠਨਾਂ ਰਾਹੀਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਪਾਣੀ ਦੇ ਸਟਾਲ ਲਗਾਉਣ ਅਤੇ ਪੰਛੀਆਂ ਲਈ ਪਾਣੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਪਿੰਡਾਂ ਵਿੱਚ ਜਾਨਵਰਾਂ ਲਈ ਪੀਣ ਵਾਲੇ ਪਾਣੀ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਇਸ ਲਈ ਸਬੰਧਤ ਵਿਭਾਗਾਂ ਨੂੰ ਇੱਕ ਦੂਜੇ ਨਾਲ ਤਾਲਮੇਲ ਕਰ ਕੇ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ।

Advertisement

Advertisement
Advertisement
×