DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਬਾਬੈਨ ਮੰਡੀ ’ਚ ਪਾਣੀ ਰਿਚਾਰਜ ਸਿਸਟਮ ਸਥਾਪਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬੇ ਭਰ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਅਸਰ ਹੁਣ ਪੇਂਡੂ ਤੇ ਕਸਬਿਆਂ ਵਿੱਚ ਸਪੱਸ਼ਟ ਨਜ਼ਰ ਆ ਰਿਹਾ ਹੈ। ਇਸੇ ਕੜੀ ਤਹਿਤ ਬਾਬੈਨ ਅਨਾਜ ਮੰਡੀ ਵਿੱਚ ਮਾਰਕੀਟ ਕਮੇਟੀ ਵੱਲੋਂ ਲਗਪਗ 28 ਲੱਖ...

  • fb
  • twitter
  • whatsapp
  • whatsapp
featured-img featured-img
ਬਾਬੈਨ ਮੰਡੀ ਵਿੱਚ ਸਥਾਪਤ ਰਿਚਾਰਜ ਸਿਸਟਮ। -ਫੋਟੋ: ਸਤਨਾਮ ਸਿੰਘ
Advertisement

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬੇ ਭਰ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਅਸਰ ਹੁਣ ਪੇਂਡੂ ਤੇ ਕਸਬਿਆਂ ਵਿੱਚ ਸਪੱਸ਼ਟ ਨਜ਼ਰ ਆ ਰਿਹਾ ਹੈ। ਇਸੇ ਕੜੀ ਤਹਿਤ ਬਾਬੈਨ ਅਨਾਜ ਮੰਡੀ ਵਿੱਚ ਮਾਰਕੀਟ ਕਮੇਟੀ ਵੱਲੋਂ ਲਗਪਗ 28 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਕਿਸਮ ਦਾ ਬਰਸਾਤੀ ਪਾਣੀ ਦਾ ਰਿਚਾਰਜ ਸਿਸਟਮ ਸਥਾਪਤ ਕੀਤਾ ਗਿਆ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਮੰਡੀ ਵਿੱਚ ਬਰਸਾਤੀ ਪਾਣੀ ਭਰਨ ਦੀ ਸਮੱਸਿਆ ’ਤੇ ਕਾਫ਼ੀ ਹੱਦ ਘੱਟ ਹੋ ਜਾਵੇਗ। ਮਾਰਕੀਟ ਕਮੇਟੀ ਬਾਬੈਨ ਦੇ ਸਕੱਤਰ ਗੁਰਮੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਸੂਬੇ ਵਿੱਚ ਵਿਕਾਸ ਅਤੇ ਸਹੂਲਤਾਂ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਮੰਡੀ ਦੇ ਆੜ੍ਹਤੀਆਂ ਕੌਸ਼ਲ ਸੈਣੀ, ਕਿਸ਼ਨ ਗੋਇਲ, ਜਗਮਾਲ ਸਿੰਘ ਅਤੇ ਕ੍ਰਿਸ਼ਨ ਮੱਕੜ ਨੇ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਯੋਜਨਾ ਦੀ ਮੰਗ ਪਿਛਲੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ।ਇਸ ਮੰਗ ਦੇ ਪੂਰਾ ਹੋਣ ਨਾਲ ਮੰਡੀ ਵਿੱਚ ਪਾਣੀ ਭਰਨ ਦੀ ਸਮੱਸਿਆ ਤੋਂ ਹੁਣ ਰਾਹਤ ਮਿਲੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਮੰਡੀ ਵਿੱਚ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰ ਜਾਂਦਾ ਹੈ। ਇਸ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਕਿਉਂਕਿ ਮੀਂਹ ਦਾ ਪਾਣੀ ਦੁਕਾਨਾਂ ਵਿੱਚ ਵੜ ਜਾਂਦਾ ਹੈ। ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਜੱਸੀ ਨੇ ਕਿਹਾ ਕਿ ਧਰਤੀ ਹੇਠਲੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅਜਿਹੇ ਪ੍ਰਾਜੈਕਟ ਭਵਿੱਖ ਲਈ ਜ਼ਰੂਰੀ ਹਨ। ਇਸ ਨਾਲ ਮੀਂਹ ਦਾ ਪਾਣੀ ਜ਼ਮੀਨ ਵਿੱਚ ਜਾਵੇਗਾ, ਜਿਸ ਨਾਲ ਪਾਣੀ ਦੇ ਸਰੋਤ ਮਜ਼ਬੂਤ ਹੋਣਗੇ।

Advertisement
Advertisement
×