ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦੀਪ ਨਗਰ ਸੋਹਾਣਾ ’ਚ ਪਾਣੀ ਸਪਲਾਈ ਬੰਦ

ਡਿਪਟੀ ਮੇਅਰ ਨੇ ਕੀਤਾ ਦੌਰਾ; ਅਧਿਕਾਰੀਆਂ ਨੂੰ ਤੁਰੰਤ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੀ ਹਦਾਇਤ
Advertisement

ਖੇਤਰੀ ਪ੍ਰਤੀਨਿਧ

ਐੱਸਏਐੱਸ ਨਗਰ (ਮੁਹਾਲੀ), 14 ਜੁਲਾਈ

Advertisement

ਦੀਪ ਨਗਰ ਸੋਹਾਣਾ ’ਚ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਸਪਲਾਈ ਬੰਦ ਹੋਣ ਤੋਂ ਪ੍ਰੇਸ਼ਾਨ ਸਬੰਧਿਤ ਖੇਤਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੱਜ ਸਬੰਧਿਤ ਖੇਤਰ ਦਾ ਦੌਰਾ ਕੀਤਾ।

ਲੋਕਾਂ ਨੇ ਦੱਸਿਆ ਕਿ ਰੋਜ਼-ਮਰ੍ਹਾ ਦੀਆਂ ਲੋੜਾਂ ਦੀ ਪੂਰਤੀ ਲਈ ਵੀ ਪਾਣੀ ਨਹੀਂ ਆ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਗਰਮੀ ਵਿਚ ਦੂਰ-ਦੁਰੇਡਿਉਂ ਪਾਣੀ ਦੀ ਪੂਰਤੀ ਕਰਨੀ ਪੈਂਦੀ ਹੈ। ਲੋਕਾਂ ਨੇ ਦੱਸਿਆ ਕਿ ਘਰਾਂ ’ਚ ਨਹਾਉਣਾ ਧੋਣਾ ਤਾਂ ਦੂਰ ਦੀ ਗੱਲ, ਪੀਣ ਲਈ ਵੀ ਪਾਣੀ ਨਹੀਂ ਮਿਲ ਰਿਹਾ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਤੁਰੰਤ ਸਬੰਧਿਤ ਖੇਤਰ ਦੇ ਅਧਿਕਾਰੀਆਂ ਨਾਲ ਫੋਨ ’ਤੇ ਗੱਲ ਕਰਕੇ ਬਿਨਾਂ ਕਿਸੇ ਦੇਰੀ ਤੋਂ ਪਾਣੀ ਦੀ ਸਪਲਾਈ ਚਾਲੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਲੋਕ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਗੇ।

ਇਸ ਮੌਕੇ ਗੁਰਮੀਤ ਸਿੰਘ ਸਿਆਣ, ਲਖਵਿੰਦਰ ਸਿੰਘ ਕਾਲਾ ਪ੍ਰਧਾਨ, ਗੁਰਮੁਖ ਸਿੰਘ, ਕੁਲਦੀਪਪ ਸਿੰਘ, ਦਰਸ਼ਨ ਸਿੰਘ, ਮਨਦੀਪ ਸਿੰਘ ਸੰਧੂ, ਸੰਦੀਪ ਸਿੰਘ ਸੋਨੀ, ਜਸਬੀਰ ਸਿੰਘ ਜੱਸੀ, ਗੁਰਮੀਤ ਕੌਰ, ਅਮਰਜੀਤ ਕੌਰ, ਰੁਪਿੰਦਰ ਕੌਰ, ਜਸਬੀਰ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਨਰਿੰਦਰ ਕੌਰ ਅਤੇ ਦਰਸ਼ਨ ਕੌਰ ਤੋਂ ਇਲਾਵਾ ਹੋਰ ਵਸਨੀਕ ਹਾਜ਼ਰ ਸਨ।

ਗਿਆਰਾਂ ਫੇਜ਼ ਦੇ ਮੰਦਿਰ ਵਾਲੀ ਸੜਕ ਤੁਰੰਤ ਚਾਲੂ ਕੀਤੀ ਜਾਵੇ

ਇਸੇ ਦੌਰਾਨ ਡਿਪਟੀ ਮੇਅਰ ਸ੍ਰੀ ਬੇਦੀ ਨੇ ਅੱਜ ਫੇਜ਼ ਗਿਆਰਾਂ ਵਿਖੇ ਨਿਕਾਸੀ ਨਾਲੇ ਦੇ ਕੰਮ ਕਾਰਨ ਮੰਦਿਰ ਵਾਲੀ ਸੜਕ ਉੱਤੇ ਬੰਦ ਪਈ ਆਵਾਜਾਈ ਨੂੰ ਤੁਰੰਤ ਖੋਲੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਵਣ ਦੇ ਮਹੀਨੇ ਕਾਰਨ ਮੰਦਿਰ ਵਿਚ ਆਉਣ ਵਾਲੇ ਸਰਧਾਲੂਆਂ ਨੂੰ ਭਾਰੀ ਦਿੱਕਤਾਂ ਆ ਰਹੀਆਂ ਹਨ। ਇਸ ਮੌਕੇ ਰਿਸ਼ਵ ਜੈਨ ਵੀ ਮੌਜੂਦ ਸਨ।

Advertisement