ਅੰਦੋਲਨ ਨੂੰ ਮਜ਼ਬੂਤ ਕਰਨ ਲਈ ਕਰ ਰਹੇ ਹਾਂ ਮਹਾਪੰਚਾਇਤਾਂ: ਚੜੂਨੀ

ਅੰਦੋਲਨ ਨੂੰ ਮਜ਼ਬੂਤ ਕਰਨ ਲਈ ਕਰ ਰਹੇ ਹਾਂ ਮਹਾਪੰਚਾਇਤਾਂ: ਚੜੂਨੀ

ਸਤਨਾਮ ਸਿੰਘ

ਸ਼ਾਹਬਾਦ ਮਾਰਕੰਡਾ, 22 ਫਰਵਰੀ

ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਦੇਸ਼ ਭਰ ਵਿਚ ਕਿਸਾਨ ਮਹਾਪੰਚਾਇਤਾਂ ਦਾ ਦੌਰ ਜਾਰੀ ਹੈ। ਕਿਸਾਨਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿਚ ਅੰਦੋਲਨ ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਭਲਕੇ ਦਿੱਲੀ ਦੇ ਸਾਰੇ ਬਾਰਡਰਾਂ ਅਤੇ ਦੇਸ਼ ਵਿਚ ‘ਪੱਗੜੀ ਸੰਭਾਲ ਦਿਵਸ’ ਮਨਾਇਆ ਜਾਵੇਗਾ।

ਚੜੂਨੀ ਨੇ ਕਿਹਾ ਕਿ ਅੰਦੋਲਨਕਾਰੀ ਸਿਰ ’ਤੇ ਕਿਸੇ ਵੀ ਰੰਗ ਦੀ ਪੱਗੜੀ ਬੰਨ੍ਹ ਕੇ ਭਲਕੇ ਇਸ ਦਿਨ ਨੂੰ ਮਨਾਉਣਗੇ। ਉਨ੍ਹਾਂ ਜਥੇਬੰਦੀ ਦੇ ਕਾਰਕੁਨਾਂ ਨਾਲ ਗੱਲਬਾਤ ਕਰਕੇ ਕਿਸਾਨ ਅੰਦੋਲਨ ਨੂੰ ਹੋਰ ਮਘਾਉਣ ਦੇ ਯਤਨ ਕਰਨ ਲਈ ਕਿਹਾ। ਉਨਾਂ ਕਿਹਾ ਕਿ ਸਰਕਾਰ ਕਿਸਾਨਾਂ ’ਤੇ ਝੂਠੇ ਕੇਸ ਬਣਾ ਕੇ ਉਨ੍ਹਾਂ ਨੂੰ ਡਰਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਜਾਰੀ ਰਹੇਗਾ।

ਚੜੂਨੀ ਨੇ ਦੱਸਿਆ ਕਿ ਹਰਿਆਣਾ ਦੇ ਖੇਤੀ ਮੰਤਰੀ ਦੇ ਮਾੜੇ ਬਿਆਨਾਂ ਖ਼ਿਲਾਫ਼ ਭਿਵਾਨੀ ਵਿਚ ਭਲਕੇ ਮਹਾਪੰਚਾਇਤ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਤੇਲ ਦੀਆਂ ਕੀਮਤਾਂ ਵਧਾ ਕੇ ਉਨ੍ਹਾਂ ਦੀ ਲਾਗਤ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ ਨਾਲ ਆਮ ਨਾਗਰਿਕਾਂ ਨੂੰ ਵੀ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਨਾਲ ਨੁਕਸਾਨ ਹੋ ਰਿਹਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All