DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਰੋਡਵੇਜ਼ ਦੇ ਬੇੜੇ ’ਚ 400 ਬੱਸਾਂ ਸ਼ਾਮਲ ਕਰਾਂਗੇ: Anil Vij

ਕੈਬਨਿਟ ਮੰਤਰੀ ਵੱਲੋਂ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਅਨਿਲ ਵਿੱਜ।
Advertisement

ਹਰਿਆਣਾ ਦੇ ਬਿਜਲੀ ਮੰਤਰੀ ਅਨਿਲ ਵਿੱਜ ਨੇ ਯਮੁਨਾਨਗਰ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ 16 ਸ਼ਿਕਾਇਤਾਂ ਦਾ ਨਿਬੇੜਾ ਕੀਤਾ ਅਤੇ ਅਗਲੀ ਕਾਰਵਾਈ ਲਈ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਅੰਬਾਲਾ ਛਾਉਣੀ ਵਿੱਚ ਆਜ਼ਾਦੀ ਦੀ ਪਹਿਲੀ ਜੰਗ ਦੀ ਸ਼ਹੀਦੀ ਯਾਦਗਾਰ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਇਸ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਹਰਿਆਣਾ ਰੋਡਵੇਜ਼ ਦੇ ਬੇੜੇ ਵਿੱਚ ਜਲਦੀ ਹੀ 400 ਬੱਸਾਂ ਨੂੰ ਸ਼ਾਮਲ ਕੀਤਾ ਜਾਵੇਗਾ।

ਇਸ ਦੌਰਾਨ ਵਿਰੋਧੀ ਧਿਰ ਦੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਮਕਸਦ ਸੰਵਿਧਾਨਕ ਸੰਸਥਾਵਾਂ ਨੂੰ ਖਤਮ ਕਰਨਾ ਅਤੇ ਦੇਸ਼ ਵਿੱਚ ਤਾਨਾਸ਼ਾਹੀ ਲਾਗੂ ਕਰਨਾ ਹੈ। ਚੋਣ ਕਮਿਸ਼ਨ ਦੇ ਮੁੱਦੇ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਖਾਸ ਕਰਕੇ ਰਾਹੁਲ ਗਾਂਧੀ ਭਾਰਤ ਦੀਆਂ ਸੰਵਿਧਾਨਕ ਸੰਸਥਾਵਾਂ ਜਿਵੇਂ ਕਿ ਚੋਣ ਕਮਿਸ਼ਨ, ਈ ਡੀ ਅਤੇ ਸੀ ਬੀ ਆਈ ’ਤੇ ਹਮਲਾ ਕਰਨ ਲਈ ਲੰਬੇ ਸਮੇਂ ਤੋਂ ਮੁਹਿੰਮ ਚਲਾ ਰਹੇ ਹਨ।

Advertisement

ਉਨ੍ਹਾਂ ਟਿੱਪਣੀ ਕੀਤੀ ਕਿ ਰਾਹੁਲ ਗਾਂਧੀ ਉਸੇ ਖਾਨਦਾਨ ਨਾਲ ਸਬੰਧ ਰੱਖਦੇ ਹਨ, ਜਿਸ ਨੇ ਦੇਸ਼ ਦੇ ਸਾਰੇ ਨਿਯਮਾਂ ਦੀ ਉਲੰਘਣਾ ਕਰਕੇ ਐਮਰਜੈਂਸੀ ਲਾਗੂ ਕੀਤੀ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਬਹੁਤ ਰੌਲਾ ਪਾਉਂਦੀ ਹੈ, ਪਰ ਲੋਕ ਉਨ੍ਹਾਂ ਦੀ ਬਿਆਨਬਾਜ਼ੀ ਵਿੱਚ ਯਕੀਨ ਨਹੀਂ ਕਰਦੇ। ਇਸ ਮੌਕੇ ਵਿੱਜ ਨੇ ਕਿਹਾ ਕਿ ਪੁਲੀਸ ਸੁਪਰਡੈਂਟ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਕਿਤੇ ਵੀ ਟ੍ਰੈਫਿਕ ਜਾਮ ਨਾ ਲੱਗੇ, ਢੁੱਕਵੇਂ ਪ੍ਰਬੰਧ ਕੀਤੇ ਜਾਣ ਅਤੇ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾਵੇ।

Advertisement

Advertisement
×