ਪਿਹੋਵਾ ਵਾਸੀਆਂ ਦੀਆਂ ਸਮੱਸਿਆਵਾਂ ਹੱਲ ਕਰਾਂਗੇ: ਮਿੱਢਾ
ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਕ੍ਰਿਸ਼ਨ ਲਾਲ ਮਿੱਢਾ ਨੇ ਅੱਜ ਪਿਹੋਵਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਭਾਜਪਾ ਦੇ ਸੀਨੀਅਰ ਆਗੂ ਜੈ ਭਗਵਾਨ ਸ਼ਰਮਾ ਡੀਡੀ ਵੱਲੋਂ ਐੱਮ ਪੀ ਫਾਰਮ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਡਿਪਟੀ ਸਪੀਕਰ ਮਿੱਢਾ ਨੇ ਕਿਹਾ ਕਿ ਉਹ ਜੀਂਦ ਦੇ ਵਿਧਾਇਕ ਹਨ ਪਰ ਇੱਥੇ ਵੀ ਪਿਹੋਵਾ ਲਈ ਵਿਧਾਇਕ ਵਾਂਗ ਕੰਮ ਕਰਨਗੇ। ਇੱਥੋਂ ਦੀ ਸਾਰੀ ਸਮੱਸਿਆਵਾਂ ਅਧਿਕਾਰੀਆਂ ਦੇ ਸਾਹਮਣੇ ਰੱਖੀ ਜਾਵੇਗੀ। ਉਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੰਮ ਕੀਤਾ ਜਾਵੇਗਾ। ਇਹ ਭਰੋਸਾ ਦੇਣ ਲਈ ਉਹ ਸਾਰਿਆਂ ਵਿਚਕਾਰ ਆਏ ਹਨ। ਡਿਪਟੀ ਸਪੀਕਰ ਨੇ ਕਿਹਾ ਕਿ ਪਿਹੋਵਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਗਈ ਹੈ। ਇਹ ਮੰਗ ਮੁੱਖ ਮੰਤਰੀ ਨਾਇਬ ਸੈਣੀ ਅੱਗੇ ਰੱਖੀ ਜਾਵੇਗੀ। ਇਸ ਲਈ ਵੱਖਰੀ ਕਮੇਟੀ ਕੰਮ ਕਰ ਰਹੀ ਹੈ। ਉਹ ਉਨ੍ਹਾਂ ਦੀ ਗੱਲ ਅੱਗੇ ਰੱਖਣ ਦਾ ਕੰਮ ਕਰਨਗੇ। ਡਿਪਟੀ ਸਪੀਕਰ ਮਿੱਢਾ ਨੇ ਬਿਹਾਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੂਰੇ ਭਾਰਤ ਵਿੱਚ ਭਾਜਪਾ ਦੇਸ਼ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਕੰਮ ਕਰ ਰਹੀ ਹੈ। ਜਨਤਾ ਸਮਝ ਗਈ ਹੈ ਕਿ ਪ੍ਰਧਾਨ ਮੰਤਰੀ ਮੋਦੀ ਸਾਰਿਆਂ ਲਈ ਕੰਮ ਕਰ ਰਹੇ ਹਨ। ਕੁਝ ਲੋਕ ਦੇਸ਼ ਨੂੰ ਵੰਡਣ ਦਾ ਕੰਮ ਕਰ ਰਹੇ ਹਨ, ਪਰ ਭਾਜਪਾ ਦਾ ਨਜ਼ਰੀਆ ਵੱਖਰਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਪਲਟਵਾਰ ਕੀਤਾ।
 
 
             
            