DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਰਿਆਣਾ ਵਿੱਚ ਅਕਾਲੀ ਦਲ ਨੂੰ ਮਜ਼ਬੂਤ ਕਰਾਂਗੇ: ਮੋਹੜੀ

ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ

  • fb
  • twitter
  • whatsapp
  • whatsapp
featured-img featured-img
ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਹਰਕੇਸ਼ ਸਿੰਘ ਮੋਹੜੀ ਸੰਬੋਧਨ ਕਰਦੇ ਹੋਏ।
Advertisement

ਸ਼੍ਰੋਮਣੀ ਅਕਾਲੀ ਦਲ ਦੀ ਹਰਿਆਣਾ ਸੂਬਾ ਇਕਾਈ ਦੇ ਪ੍ਰਧਾਨ ਹਰਕੇਸ਼ ਸਿੰਘ ਮੋਹੜੀ ਨੇ ਕਿਹਾ ਹੈ ਕਿ ਹਰਿਆਣਾ ਵਿਚ ਪਾਰਟੀ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਿੱਖ ਭਾਈਚਾਰਾ ਤੇ ਸਮਾਜ ਦੇ ਸਾਰੇ ਵਰਗਾਂ ਨੂੰ ਰਾਜਨੀਤਕ ਤੇ ਸਮਾਜਿਕ ਤੌਰ ’ਤੇ ਇਕਜੁੱਟ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਜਥੇਦਾਰ ਮੋਹੜੀ ਇੱਥੇ ਜਗਜੀਤ ਸਿੰਘ ਮੱਕੜ ਦੇ ਨਿਵਾਸ ਤੇ ਸ਼ਹਿਰੀ ਪ੍ਰਧਾਨ ਮਨਜੀਤ ਸਿੰਘ ਖਾਲਸਾ ਤੇ ਜਗਦੇਵ ਸਿੰਘ ਗਾਬਾ ਵਲੋਂ ਕਰਵਾਏ ਸਨਮਾਨ ਸਮਾਰੋਹ ਵਿਚ ਬੋਲ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸੂਬੇ ਵਿਚ ਪਹਿਲਾਂ ਵੀ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਸੂਬੇ ਵਿਚ ਬੂਥ ਪੱਧਰ ’ਤੇ ਸੰਗਠਨ ਤਿਆਰ ਕਰਨਗੇ ਤੇ ਸੂਬੇ, ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਨਵੀਆਂ ਨਿਯੁਕਤੀਆਂ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ, ਅਪਰਾਧ, ਬੇਰੁਜ਼ਗਾਰੀ ਤੇ ਮਹਿੰਗਾਈ ਜਿਹੇ ਮੁੱਦਿਆਂ ’ਤੇ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਪੰਜਾਬ ਸਰਕਾਰ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਤੇ ਬੇਅਦਬੀ ਜਿਹੇ ਗੰਭੀਰ ਮੁੱਦਿਆਂ ’ਤੇ ਅਸਫਲ ਰਹੀ ਹੈ। ਪੰਜਾਬ ਵਿਚ ਚੋਣ ਸਮਝੌਤੇ ਬਾਰੇ ਉਨਾਂ ਕਿਹਾ ਕਿ ਇਹ ਫੈਸਲਾ ਪਾਰਟੀ ਹਾਈ ਕਮਾਂਡ ਹਾਲਾਤਾਂ ਮੁਤਾਬਿਕ ਲਵੇਗੀ। ਜਥੇਦਾਰ ਮਨਜੀਤ ਸਿੰਘ ਖਾਲਸਾ ਤੇ ਜਗਦੇਵ ਸਿੰਘ ਗਾਬਾ ਨੇ ਸਰਕਾਰ ਤੋਂ ਪੰਜਾਬੀ ਭਾਸ਼ਾ ਨੂੰ ਪੂਰੀ ਇਮਾਨਦਾਰੀ ਨਾਲ ਲਾਗੂ ਕਰਨ ਦੀ ਮੰਗ ਕੀਤੀ।

Advertisement
Advertisement
×