DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

BJP ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਾਂਗੇ: Saini

ਜ਼ਿਲ੍ਹਾ ਪ੍ਰਧਾਨ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਮੇਸ਼ ਸੈਣੀ ਅਤੇ ਹੋਰ।
Advertisement

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਮੇਸ਼ ਸੈਣੀ ਨੇ ਵਰਕਰਾਂ ਨਾਲ ਮੀਟਿੰਗ ਕਰ ਕੇ ਪਾਰਟੀ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ-ਚਰਚਾ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਮੇਸ਼ ਸੈਣੀ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਤੋਂ ਗਤੀਵਿਧੀਆਂ, ਬੂਥ ਪੱਧਰ ’ਤੇ ਚੱਲ ਰਹੇ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਲਾਮਬੰਦ ਕਰਨ ਅਤੇ 17 ਜੁਲਾਈ ਨੂੰ ਜੀਂਦ ਵਿੱਚ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਇਤਿਹਾਸਕ ਬਣਾਉਣ ਲਈ ਹਰ ਮੰਡਲ ਅਤੇ ਬੂਥ ਪੱਧਰ ’ਤੇ ਆਪਣੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ। ਰਮੇਸ਼ ਸੈਣੀ ਨੇ ਕਿਹਾ ਕਿ ਭਾਜਪਾ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ, ਜਿਸ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਸਮਰਪਿਤ ਅਤੇ ਅਨੁਸ਼ਾਸਿਤ ਵਰਕਰ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਇਤਿਹਾਸਕ ਅਤੇ ਲੋਕ-ਪੱਖੀ ਯੋਜਨਾਵਾਂ ਲਾਗੂ ਕੀਤੀਆਂ ਹਨ, ਜਿਨ੍ਹਾਂ ਦਾ ਲਾਭ ਸਮਾਜ ਦੇ ਲੱਖਾਂ ਲੋਕ ਲੈ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਪਾਰਟੀ ਵਰਕਰ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਇਨ੍ਹਾਂ ਯੋਜਨਾਵਾਂ ਬਾਰੇ ਜਾਣਕਾਰੀ ਹਰ ਘਰ ਤੱਕ ਪਹੁੰਚਾਏ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਹਰਿਆਣਾ ਦੌਰੇ ਕਾਰਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਸਮੇਂ ਸਿਰ ਤਿਆਰੀਆਂ ਮੁਕੰਮਲ ਕਰਨ ਅਤੇ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਰਾਜ ਕੁਮਾਰ ਸੈਣੀ, ਮੰਡਲ ਪ੍ਰਧਾਨ ਵਿਕਾਸ ਸ਼ਰਮਾ, ਰੀਨਾ ਸੈਣੀ, ਚੰਦਰਕਾਂਤਾ, ਨੇਹਾ ਸੈਣੀ, ਅਨਿਲ ਟਾਟਕੀ, ਭੀਮ ਬੇਰਥਲਾ, ਸੋਨੂੰ ਨਿਰੰਕਾਰੀ ਆਦਿ ਹਾਜ਼ਰ ਸਨ।

Advertisement
Advertisement
×