DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Weather Alert: ਪੰਜਾਬ ਤੇ ਹਰਿਆਣਾ 'ਚ ਮੌਸਮ ਬਦਲਣ ਦੀ ਪੇਸ਼ੀਨਗੋਈ, ਜਾਣੋ ਅਗਲੇ 5 ਦਿਨਾਂ ਦੀ ਰਿਪੋਰਟ

2 ਮਈ ਤੋਂ ਇੱਕ ਨਵੀਂ ਪੱਛਮੀ ਗੜਬੜੀ ਹਿਮਾਲਿਆ ਖੇਤਰ ਵਿੱਚ ਸਰਗਰਮ ਹੋ ਰਹੀ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ 7 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

2 ਮਈ ਤੋਂ ਇੱਕ ਨਵੀਂ ਪੱਛਮੀ ਗੜਬੜੀ ਹਿਮਾਲਿਆ ਖੇਤਰ ਵਿੱਚ ਸਰਗਰਮ ਹੋ ਰਹੀ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ 7 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।

ਭਾਰਤੀ ਮੌਸਮ ਵਿਭਾਗ (IMD) ਵੱਲੋਂ ਸ਼ੁੱਕਰਵਾਰ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ, ਪੰਜਾਬ ਅਤੇ ਹਰਿਆਣਾ ਵਿੱਚ 2, 3, 6 ਅਤੇ 7 ਮਈ ਨੂੰ ਕੁਝ ਇਲਾਕਿਆਂ ਵਿੱਚ ਅਤੇ 4 ਤੇ 5 ਮਈ ਨੂੰ ਬਹੁਤੀਆਂ ਥਾਵਾਂ 'ਤੇ ਹਲਕਾ ਮੀਂਹ ਪੈਣ ਦੀ ਉਮੀਦ ਹੈ।

Advertisement

ਅਗਲੇ 48 ਘੰਟਿਆਂ ਦੌਰਾਨ ਦੋਵਾਂ ਸੂਬਿਆਂ ਵਿੱਚ ਦਿਨ ਦੇ ਤਾਪਮਾਨ 'ਚ ਦੋ ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ ਅਤੇ ਉਸ ਤੋਂ ਬਾਅਦ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਦੇ ਨਾਲ ਹੀ ਬੱਦਲ ਗਰਜਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਪੇਸ਼ੀਨਗੋਈ ਕੀਤੀ ਗਈ ਹੈ।

Advertisement

ਪਿਛਲੇ 24 ਘੰਟਿਆਂ ਦੌਰਾਨ, ਹਰਿਆਣਾ ਦੇ ਰੋਹਤਕ ਵਿੱਚ ਸਭ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 39.5 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਅਨੁਸਾਰ, ਦੋਵਾਂ ਸੂਬਿਆਂ ਵਿੱਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨਾ ਮੀਂਹ ਪਿਆ ਹੈ ਅਤੇ ਹਰਿਆਣਾ ਦੀਆਂ ਕੁਝ ਥਾਵਾਂ 'ਤੇ ਗੜੇਮਾਰੀ ਦੀਆਂ ਖ਼ਬਰਾਂ ਵੀ ਮਿਲੀਆਂ ਹਨ।

ਮਾਰਚ-ਅਪਰੈਲ ਦੇ ਸੀਜ਼ਨ ਦੌਰਾਨ ਦੋਵਾਂ ਸੂਬਿਆਂ ਵਿੱਚ ਮੀਂਹ ਔਸਤ ਨਾਲੋਂ ਵੱਧ ਰਿਹਾ ਹੈ। ਕੁੱਲ ਮਿਲਾ ਕੇ, ਇਸ ਸਮੇਂ ਦੌਰਾਨ ਹਰਿਆਣਾ ਵਿੱਚ 29 ਫ਼ੀਸਦੀ ਅਤੇ ਪੰਜਾਬ ਵਿੱਚ 19 ਫ਼ੀਸਦੀ ਵੱਧ ਮੀਂਹ ਪਿਆ ਹੈ।

ਇਸ ਤੋਂ ਇਲਾਵਾ, ਜੰਮੂ-ਕਸ਼ਮੀਰ ਵਿੱਚ 2 ਤੋਂ 5 ਮਈ ਤੱਕ ਅਤੇ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ 3 ਤੋਂ 7 ਮਈ ਦੇ ਦੌਰਾਨ ਹਲਕਾ ਜਾਂ ਦਰਮਿਆਨਾ ਮੀਂਹ ਪੈ ਸਕਦਾ ਹੈ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਦੌਰਾਨ ਬੱਦਲ ਗਰਜਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

Advertisement
×