ਭਰਵੇਂ ਮੀਂਹ ਨੇ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਪਾਣੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਕਰਨ ਸਬੰਧੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਜਾਣਕਾਰੀ ਅਨੁਸਾਰ ਕੁਝ ਘੰਟੇ ਪਏ ਭਰਵੇਂ ਮੀਂਹ ਕਾਰਨ ਯਮੁਨਾਨਗਰ-ਜਗਾਧਰੀ ਕਈ ਰਿਹਾਇਸ਼ੀ ਇਲਾਕੇ ਜਲ-ਥਲ ਹੋ ਗਏ। ਅੱਜ ਪ੍ਰਸ਼ਾਸਨ ਦੀ ਇਸ ਨਾਕਾਮੀ ਨੂੰ ਉਜਾਗਰ ਕਰਦੇ ਹੋਏ ਸਥਾਨਕ ਯੂਥ ਕਾਂਗਰਸ ਦੇ ਪ੍ਰਧਾਨ ਨੇ ਟਿਊਬ ’ਤੇ ਬੈਠ ਕੇ ਪਾਣੀ ਭਰੇ ਖੇਤਰ ਨੂੰ ਪਾਰ ਕੀਤਾ। ਇਸ ਦੌਰਾਨ ਨਗਰ ਨਿਗਮ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਇੱਕ ਮੀਟਿੰਗ ਕੀਤੀ ਹੈ ਅਤੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਹੈ । ਯਮੁਨਾਨਗਰ ਵਿੱਚ ਅੱਜ ਪਏ ਭਰਵੇਂ ਮੀਂਹ ਤੋਂ ਬਾਅਦ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਣੀ ਭਰ ਗਿਆ। ਸੜਕਾਂ ਅਤੇ ਗਲੀਆਂ ਤੋਂ ਲੋਕਾਂ ਦੇ ਘਰਾਂ ਵਿੱਚ ਮੀਂਹ ਦਾ ਪਾਣੀ ਦਾਖਲ ਹੋ ਗਿਆ। ਸ਼ਾਦੀਪੁਰ ਖੇਤਰ ਵਿੱਚ ਹਾਲਾਤ ਬਹੁਤ ਮਾੜੇ ਹੋ ਗਏ ਜਿੱਥੇ ਢੁੱਕਵੇਂ ਪ੍ਰਬੰੰਧ ਨਾ ਹੋਣ ਕਾਰਨ ਲੋਕਾਂ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ, ਲੋਕ ਬਾਲਟੀਆਂ ਨਾਲ ਪਾਣੀ ਨੂੰ ਘਰਾਂ ਵਿੱਚੋਂ ਬਾਹਰ ਕੱਢਦੇ ਰਹੇ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਮੌਨਸੂਨ ਤੋਂ ਪਹਿਲਾਂ ਪਾਣੀ ਭਰਨ ਅਤੇ ਨਿਕਾਸੀ ਸਬੰਧੀ ਵੱਡੇ-ਵੱਡੇ ਦਾਅਵੇ ਕਰਦਾ ਹੈ, ਪਰ ਅਸਲ ਵਿੱਚ ਮੀਂਹ ਪੈਣ ਤੋਂ ਬਾਅਦ ਇਹ ਵਾਅਦੇ ਪੂਰੇ ਹੁੰਦੇ ਵਿਖਾਈ ਨਹੀਂ ਦਿੰਦੇ। ਲੋਕਾਂ ਨੇ ਦੱਸਿਆ ਕਿ ਬਰਸਤੀ ਪਾਣੀ ਭਰਨ ਨਾਲ ਉਨ੍ਹਾਂ ਦਾ ਕੀਮਤੀ ਘਰੇਲੂ ਸਾਮਾਨ ਖਰਾਬ ਹੋ ਗਿਆ ਹੈ । ਵੱਖਰੇ ਤੌਰ ’ਤੇ ਜਗਾਧਰੀ ਵਿੱਚ ਮਟਕਾ ਚੌਕ ਸਮੇਤ ਪਾਣੀ ਭਰਨ ਵਾਲੇ ਇਲਾਕਿਆਂ ਦਾ ਦੌਰਾ ਕਰਦੇ ਹੋਏ ਐੱਨ ਐੱਸ ਯੂ ਆਈ ਦੇ ਜ਼ਿਲ੍ਹਾ ਪ੍ਰਧਾਨ ਆਰੀਅਨ ਗੁੱਜਰ ਨੇ ਸਰਕਾਰ ਅਤੇ ਪ੍ਰਸ਼ਾਸਨ ਦੀ ਆਲੋਚਨਾ ਕੀਤੀ। ਉਨ੍ਹਾਂ ਦੱਸਿਆ ਕਿ ਮੀਂਹ ਤੋਂ ਬਾਅਦ ਸ਼ਹਿਰ ਦੀਆਂ ਸੜਕਾਂ ’ਤੇ ਕਈ ਫੁੱਟ ਪਾਣੀ ਇਕੱਠਾ ਹੋ ਗਿਆ ਸੀ, ਜਿਸ ਕਾਰਨ ਆਮ ਲੋਕਾਂ, ਦੁਕਾਨਦਾਰਾਂ ਅਤੇ ਸਕੂਲੀ ਬੱਚਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਗੁੱਜਰ ਨੇ ਕਿਹਾ ਕਿ ਸਰਕਾਰ ਵਿਕਾਸ ਬਾਰੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਹਕੀਕਤ ਵਿਆਪਕ ਪਾਣੀ ਭਰਨ ਦੇ ਰੂਪ ਵਿੱਚ ਸਪੱਸ਼ਟ ਹੈ। ਦੂਜੇ ਪਾਸੇ ਮੇਅਰ ਸੁਮਨ ਬਾਹਮਣੀ ਅਤੇ ਨਗਰ ਕਮਿਸ਼ਨਰ ਮਹਾਬੀਰ ਪ੍ਰਸਾਦ ਨੇ ਕਿਹਾ ਕਿ ਨਗਰ ਨਿਗਮ ਦੀ ਪੂਰੀ ਮਸ਼ੀਨਰੀ ਇਹ ਯਕੀਨੀ ਬਣਾਉਣ ਲਈ ਸਰਗਰਮ ਹੈ ਕਿ ਲੋਕਾਂ ਨੂੰ ਮੀਂਹ ਦੌਰਾਨ ਘੱਟ ਦਿੱਕਤਾਂ ਦਾ ਸਾਹਮਣਾ ਕਰਨਾ ਪਵੇ। ਪਾਣੀ ਭਰੇ ਇਲਾਕਿਆਂ ਵਿੱਚ ਤੁਰੰਤ ਕਾਰਵਾਈ, ਪ੍ਰਭਾਵਸ਼ਾਲੀ ਨਿਕਾਸੀ ਅਤੇ ਮੌਕੇ ’ਤੇ ਨਿਗਰਾਨੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਅਤੇ ਸਟਾਫ਼ ਨੂੰ ਪਾਣੀ ਭਰਨ ਦੀਆਂ ਰਿਪੋਰਟਾਂ ਮਿਲਣ ’ਤੇ ਬਿਨਾਂ ਦੇਰੀ ਕੀਤੇ ਮੌਕੇ ’ਤੇ ਪਹੁੰਚਣ ਅਤੇ ਕਾਰਵਾਈ ਕਰਨ ਦੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

