Weather Update: ਦਿੱਲੀ ਵਿੱਚ ਗਰਮੀ ਨੇ ਅਸਰ ਦਿਖਾਉਣਾ ਸ਼ੁਰੂ ਕੀਤਾ
ਕੌਮੀ ਰਾਜਧਾਨੀ ਵਿੱਚ ਮੰਗਲਵਾਰ ਦੀ ਸਵੇਰ ਗਰਮ ਰਹੀ। ਇੱਥੇ ਘੱਟੋ-ਘੱਟ ਤਾਪਮਾਨ 28.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਲੂ ਲਈ ‘ਯੈਲੋ’ ਅਲਰਟ ਜਾਰੀ ਕੀਤਾ ਹੈ ਜਦੋਂਕਿ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਅਤਿ ਦੀ ਗਰਮੀ ਪੈਣ ਦੀ ਸੰਭਾਵਨਾ ਹੈ।...
ਕੌਮੀ ਰਾਜਧਾਨੀ ਵਿੱਚ ਮੰਗਲਵਾਰ ਦੀ ਸਵੇਰ ਗਰਮ ਰਹੀ। ਇੱਥੇ ਘੱਟੋ-ਘੱਟ ਤਾਪਮਾਨ 28.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਲੂ ਲਈ ‘ਯੈਲੋ’ ਅਲਰਟ ਜਾਰੀ ਕੀਤਾ ਹੈ ਜਦੋਂਕਿ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਅਤਿ ਦੀ ਗਰਮੀ ਪੈਣ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈ ਐੱਮ ਡੀ) ਅਨੁਸਾਰ ‘ਯੈਲੋ’ ਅਲਰਟ ਦਾ ਮਤਲਬ ਚੌਕਸੀ ਵਰਤਣਾ ਹੈ। ਅਗਲੇ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਦਿਨ ਵੇਲੇ ਲੂ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ।
ਇਸੇ ਦੌਰਾਨ ਮੌਸਮ ਕੇਂਦਰਾਂ ਵਿੱਚੋਂ ਸਫਦਰਜੰਗ ਵਿੱਚ ਘੱਟੋ-ਘੱਟ ਤਾਪਮਾਨ 28.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 1.7 ਡਿਗਰੀ ਵੱਧ ਹੈ। ਪਾਲਮ ਵਿੱਚ ਤਾਪਮਾਨ 28.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 1 ਡਿਗਰੀ ਵੱਧ ਹੈ। ਲੋਧੀ ਰੋਡ ਵਿੱਚ 27.0 ਡਿਗਰੀ ਸੈਲਸੀਅਸ ਜੋ ਆਮ ਨਾਲੋਂ 3 ਡਿਗਰੀ ਵੱਧ ਹੈ, ਰਿਜ ਵਿੱਚ 28.1 ਡਿਗਰੀ ਸੈਲਸੀਅਸ ਜੋ ਆਮ ਨਾਲੋਂ 1.4 ਡਿਗਰੀ ਵੱਧ ਹੈ ਅਤੇ ਆਯਾਨਗਰ ਵਿੱਚ 27.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 0.9 ਡਿਗਰੀ ਵੱਧ ਹੈ।
ਇਸ ਦੌਰਾਨ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ ਪੀ ਸੀ ਬੀ) ਅਨੁਸਾਰ ਦਿੱਲੀ ਦਾ ਏ ਕਿਊ ਆਈ ਸਵੇਰੇ 9 ਵਜੇ ‘ਮੱਧਮ’ ਸ਼੍ਰੇਣੀ ਵਿੱਚ (189) ਰਿਹਾ।
ਸੀ ਪੀ ਸੀ ਬੀ ਅਨੁਸਾਰ 0 ਤੋਂ 50 ਦੇ ਵਿਚਕਾਰ ਏ ਕਿਊ ਆਈ ਨੂੰ ‘ਚੰਗਾ’, 51 ਤੋਂ 100 ਨੂੰ ‘ਸੰਤੋਖਜਨਕ’, 101 ਤੋਂ 200 ਨੂੰ ‘ਮੱਧਮ’, 201 ਤੋਂ 300 ਨੂੰ ‘ਖ਼ਰਾਬ’, 301 ਤੋਂ 400 ਨੂੰ ‘ਬਹੁਤ ਖ਼ਰਾਬ’ ਅਤੇ 401 ਤੋਂ 500 ਨੂੰ ‘ਗੰਭੀਰ’ ਮੰਨਿਆ ਜਾਂਦਾ ਹੈ।

