DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Weather Update : ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਤੇ ਗੜੇ ਪੈਣ ਦੀ ਪੇਸ਼ੀਨਗੋਈ

ਇੱਕ ਨਵੀਂ ਪੱਛਮੀ ਗੜਬੜੀ ਅੱਜ ਰਾਤ ਹਿਮਾਲਿਆ ਖੇਤਰ ਵਿੱਚ ਦਸਤਕ ਦੇਣ ਲਈ ਤਿਆਰ ਹੈ ਅਤੇ ਇਸ ਦਾ ਅਸਰ ਆਉਣ ਵਾਲੇ ਹਫ਼ਤੇ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸਾਫ਼ ਤੌਰ 'ਤੇ ਦੇਖਣ ਨੂੰ ਮਿਲੇਗਾ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਐਤਵਾਰ ਨੂੰ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਇੱਕ ਨਵੀਂ ਪੱਛਮੀ ਗੜਬੜੀ ਅੱਜ ਰਾਤ ਹਿਮਾਲਿਆ ਖੇਤਰ ਵਿੱਚ ਦਸਤਕ ਦੇਣ ਲਈ ਤਿਆਰ ਹੈ ਅਤੇ ਇਸ ਦਾ ਅਸਰ ਆਉਣ ਵਾਲੇ ਹਫ਼ਤੇ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸਾਫ਼ ਤੌਰ 'ਤੇ ਦੇਖਣ ਨੂੰ ਮਿਲੇਗਾ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਐਤਵਾਰ ਨੂੰ ਕਈ ਥਾਵਾਂ 'ਤੇ ਬੱਦਲ ਗਰਜਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ 'ਯੈਲੋ ਅਲਰਟ' ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਸੋਮਵਾਰ ਅਤੇ ਮੰਗਲਵਾਰ ਨੂੰ ਇਹ ਖ਼ਤਰਾ 'ਓਰੇਂਜ ਅਲਰਟ' ਵਿੱਚ ਬਦਲ ਜਾਵੇਗਾ, ਜਦੋਂ ਹਵਾਵਾਂ 50 ਤੋਂ 60 ਕਿਲੋਮੀਟਰ ਦੀ ਰਫ਼ਤਾਰ ਫੜ ਸਕਦੀਆਂ ਹਨ ਅਤੇ ਮੀਂਹ ਦੇ ਨਾਲ ਕੁਝ ਥਾਵਾਂ 'ਤੇ ਗੜੇ ਵੀ ਪੈ ਸਕਦੇ ਹਨ।

Advertisement

ਬੁੱਧਵਾਰ ਨੂੰ ਫਿਰ ਤੋਂ ਯੈਲੋ ਅਲਰਟ ਰਹੇਗਾ ਅਤੇ ਸ਼ਨਿੱਚਰਵਾਰ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੂ ਚੱਲਣ ਦੇ ਕੋਈ ਆਸਾਰ ਨਹੀਂ ਹਨ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਵਿੱਚ ਤਾਪਮਾਨ ਸਥਿਰ ਰਹੇਗਾ, ਪਰ ਉਸ ਤੋਂ ਬਾਅਦ ਪਾਰਾ 3 ਤੋਂ 4 ਡਿਗਰੀ ਤੱਕ ਡਿੱਗ ਸਕਦਾ ਹੈ।

Advertisement

ਮੌਮਸ ਵਿਭਾਗ ਨੇ ਪੇਸ਼ੀਨਗੋਈ ਕੀਤੀ ਹੈ ਕਿ ਚੰਡੀਗੜ੍ਹ ਵਿੱਚ ਸੋਮਵਾਰ ਤੇ ਮੰਗਲਵਾਰ ਨੂੰ ਹਲਕਾ ਮੀਂਹ ਪੈ ਸਕਦਾ ਹੈ ਅਤੇ ਸੋਮਵਾਰ ਨੂੰ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ  ਨਾਲ ਤੇਜ਼ ਹਵਾਵਾਂ ਚੱਲਣਗੀਆਂ। ਪੰਜਾਬ ਅਤੇ ਹਰਿਆਣਾ ਵਿੱਚ ਵੀ ਇਨ੍ਹਾਂ ਦੋਵਾਂ ਦਿਨਾਂ ਦੌਰਾਨ ਕਈ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਅਪਰੈਲ ਤੋਂ ਬਾਅਦ ਇਹ ਮੀਂਹ ਦਾ ਸਭ ਤੋਂ ਵੱਡਾ ਦੌਰ ਹੋਵੇਗਾ ਅਤੇ ਕਈ ਥਾਈਂ ਗੜੇ ਵੀ ਪੈ ਸਕਦੇ ਹਨ। ਦੋਵਾਂ ਸੂਬਿਆਂ ਵਿੱਚ ਐਤਵਾਰ ਤੋਂ ਬੁੱਧਵਾਰ ਅਤੇ ਫਿਰ ਸ਼ੁੱਕਰਵਾਰ ਤੇ ਸ਼ਨਿੱਚਰਵਾਰ ਨੂੰ ਵੀ ਬੂੰਦਾਬਾਂਦੀ ਦੀ ਉਮੀਦ ਹੈ।

Advertisement
×