ਪੱਤਰ ਪ੍ਰੇਰਕ
ਕੁਰੂਕਸ਼ੇਤਰ, 7 ਜੂਨ
ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਉਤਸਵ ’ਤੇ ‘ਮੀਰੀ-ਪੀਰੀ ਦੇ ਸਿਧਾਂਤਾਂ ਅਤੇ ਪ੍ਰਾਚੀਨ ਇਤਿਹਾਸ’ ਵਿਸ਼ੇ ’ਤੇ ਆਨਲਾਈਨ ਵੈਬਿਨਾਰ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵੱਲੋਂ ਕਰਵਾਇਆ ਗਿਆ। ਇਸ ਦੌਰਾਨ ਹਿੱਸਾ ਲੈਣ ਵਾਲਿਆਂ ਨੂੰ ਸ਼ਸ਼ਤਰਾਂ ਦੀ ਸਿੱਖਿਆ (ਸਿੱਖ ਮਾਰਸ਼ਲ ਆਰਟਸ) ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ। ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਗਿਆਨੀ ਮੰਗਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਵੈਬਿਨਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮਾਹਿਰਾਂ ਵੱਲੋਂ ਸੰਗਤ ਨੂੰ ਗੁਰੂ ਇਤਿਹਾਸ ਤੇ ਸਿੱਖ ਮਾਰਸ਼ਲ ਆਰਟਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਇਤਿਹਾਸਕ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪੰਜਾਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਸ਼ੇਰ ਸਿੰਘ ਤੇ ਬੁੱਢਾ ਦਲ ਤੋਂ ਸੁਖਜੀਤ ਸਿੰਘ, ਗਿਆਨੀ ਗੁਰਵਿੰਦਰ ਸਿੰਘ ਰੱਤਕ ਜੀਂਦ, ਮਿਸਲ ਸ਼ਹੀਦ ਤਰਨਤਾਰਨ ਤੋਂ ਗਿਆਨੀ ਸਵਰਨਜੀਤ ਸਿੰਘ, ਐੱਸਜੀਪੀਸੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਹਾ, ਗੱਤਕਾ ਕੋਚ ਮਨਜੀਤ ਸਿੰਘ, ਗੁਰਤੇਜ ਸਿੰਘ ਖਾਲਸਾ, ਬਲਜਿੰਦਰ ਸਿੰਘ ਤੂਰ, ਜ਼ੋਰਾਵਰ ਸਿੰਘ, ਸੁਪ੍ਰੀਤ ਸਿੰਘ ਅਤੇ ਇੰਦਰਪਾਲ ਸਿੰਘ ਨੇ ਭਾਗ ਲੈਣ ਵਾਲਿਆਂ ਨੂੰ ਸੇਧ ਦਿੱਤੀ।