ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 26 ਜੂਨ
ਮੰਗੋਲੀਆ ਦੇ ਰਾਜਦੂਤ ਗਨਬੋਲਡ ਦਮਬਜਾਵ ਦਾ ਅੱਜ ਕੁਰੂਕਸ਼ੇਤਰ ਯੂਨੀਵਰਸਿਟੀ ਪੁੱਜਣ ‘ਤੇ ਜਨ ਨਾਇਕ ਜਨਤਾ ਪਾਰਟੀ ਦੇ ਜ਼ਿਲ੍ਹਾ ਯੁਵਾ ਪ੍ਰਧਾਨ, ਸ਼ੂਗਰਕੇਨ ਕੰਟਰੋਲ ਬੋਰਡ ਦੇ ਮੈਂਬਰ ਤੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਡਾ. ਜਸਵਿੰਦਰ ਸਿੰਘ ਖਹਿਰਾ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਡਾ. ਖਹਿਰਾ ਨੇ ਰਾਜਦੂਤ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਤੇ ਕੁਰੂਕਸ਼ੇਤਰ ਦੇ ਇਤਿਹਾਸ ਬਾਰੇ ਜਾਣੂ ਕਰਾਇਆ। ਡਾ. ਖਹਿਰਾ ਨੇ ਮੰਗੋਲੀਆ ਦੇ ਰਾਜਦੂਤ ਨੂੰ ਸੂਬੇ ਦੀ ਰਾਜਨੀਤੀ ਬਾਰੇ ਦੱਸਿਆ ਤੇ ਕਿਹਾ ਕਿ ਸੂਬੇ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਛੋਟੀ ਉਮਰ ਵਿਚ ਰਾਜਨੀਤੀ ਵਿਚ ਆਏ ਤੇ ਨੌਜਵਾਨਾਂ ਸਣੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੇ ਹਨ। ਇਹ ਮਗਰੋਂ ਮੰਗੋਲੀਆ ਦੇ ਰਾਜਦੂਤ ਨੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੂੰ ਮਿਲਣ ਦੀ ਇੱਛਾ ਜ਼ਾਹਰ ਕੀਤੀ।