ਦਿਵਿਆਂਗ ਵਿਦਿਆਰਥਣਾਂ ਨੂੰ ਵ੍ਹੀਲ ਚੇਅਰ ਭੇਟ
ਸਮ੍ਰਿਤੀ ਐਲੂਮਨੀ ਐਸੋਸੀਏਸ਼ਨ ਨੇ ਆਰੀਆ ਕੰਨਿਆ ਕਾਲਜ ਦੀਆਂ ਦਿਵਿਆਂਗ ਵਿਦਿਆਰਥਣਾਂ ਅਤੇ ਫਸਟ-ਏਡ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵ੍ਹੀਲ ਚੇਅਰਜ਼ ਅਤੇ ਸਟ੍ਰੈਚਰ ਭੇਟ ਕੀਤੇ। ਇਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ. ਡਾ. ਆਰਤੀ ਤਰੇਹਨ ਨੇ ਐਲੂਮਨੀ ਮੈਂਬਰਾਂ ਦੇ ਇਸ ਕਾਰਜ ਦੀ ਸ਼ਲਾਘਾ...
Advertisement
ਸਮ੍ਰਿਤੀ ਐਲੂਮਨੀ ਐਸੋਸੀਏਸ਼ਨ ਨੇ ਆਰੀਆ ਕੰਨਿਆ ਕਾਲਜ ਦੀਆਂ ਦਿਵਿਆਂਗ ਵਿਦਿਆਰਥਣਾਂ ਅਤੇ ਫਸਟ-ਏਡ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵ੍ਹੀਲ ਚੇਅਰਜ਼ ਅਤੇ ਸਟ੍ਰੈਚਰ ਭੇਟ ਕੀਤੇ। ਇਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ. ਡਾ. ਆਰਤੀ ਤਰੇਹਨ ਨੇ ਐਲੂਮਨੀ ਮੈਂਬਰਾਂ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥਣਾਂ ਨੂੰ ਕੈਂਪਸ ਵਿੱਚ ਆਉਣ-ਜਾਣ ’ਚ ਸੌਖ ਹੋਵੇਗੀ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧੇਗਾ। ਉਨ੍ਹਾਂ ਐਸੋਸੀਏਸ਼ਨ ਨੂੰ ਭਵਿੱਖ ਵਿੱਚ ਵੀ ਅਜਿਹੇ ਸੇਵਾ ਕਾਰਜ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਐਲੂਮਨੀ ਐਸੋਸੀਏਸ਼ਨ ਦੀ ਪ੍ਰਧਾਨ ਡਾ. ਸਿਮਰਜੀਤ ਕੌਰ ਨੇ ਦੱਸਿਆ ਕਿ ਇਹ ਸਹਾਇਤਾ ਸਾਬਕਾ ਵਿਦਿਆਰਥਣਾਂ ਵੱਲੋਂ ਇਕੱਠੇ ਕੀਤੇ ਗਏ ਫੰਡ ਨਾਲ ਕੀਤੀ ਗਈ ਹੈ, ਜਿਸ ਦਾ ਉਦੇਸ਼ ਮੌਜੂਦਾ ਲੋੜਵੰਦ ਵਿਦਿਆਰਥਣਾਂ ਨੂੰ ਸਹੂਲਤਾਂ ਦੇਣਾ ਹੈ।
Advertisement
Advertisement
