ਸਿਰਸਾ: ਇੱਥੋਂ ਦੇ ਸਰਕਾਰੀ ਹਸਪਤਾਲ ’ਚ ਜ਼ੇਰੇ ਇਲਾਜ ਦੋ ਕਰੋਨਾਵਾਇਰਸ ਪਾਜ਼ੇਟਿਵ ਵਿਅਕਤੀ ਠੀਕ ਹੋ ਗਏ ਹਨ। ਦੋਵਾਂ ਨੂੰ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ ਹੈ। ਸਿਰਸਾ ’ਚ ਕਰੋਨਾਵਾਇਰਸ ਤੋਂ ਹੁੱਣ ਤੱਕ ਹੁਣ 13 ਜਣੇ ਠੀਕ ਹੋ ਚੁੱਕੇ ਹਨ ਜਦੋਂਕਿ ਹਾਲੇ 34 ਵਿਅਕਤੀ ਕਰੋਨਾਵਾਇਰਸ ਤੋਂ ਪੀੜਤ ਹਨ। ਖ਼ਬਰ ਲਿਖੇ ਜਾਣ ਤੱਕ ਅੱਜ ਕੋਈ ਵੀ ਕਰੋਨਾਵਾਇਰਸ ਦਾ ਨਵਾਂ ਪਾਜ਼ੇਟਿਵ ਕੇਸ ਨਹੀਂ ਆਇਆ ਸੀ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਠੀਕ ਹੋਏ ਦੋਵਾਂ ਮਰੀਜ਼ਾਂ ਨੂੰ ਘਰ ’ਚ ਅਗਲੇ 28 ਦਿਨਾਂ ਲਈ ਇਕਾਂਤਵਾਸ ’ਚ ਰਹਿਣ ਦੀ ਹਦਾਇਤ ਦੇ ਕੇ ਭੇਜਿਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਸਿਰਸਾ ਵਿੱਚ ਕੋਈ ਕਰੋਨਾਵਾਇਰਸ ਪਾਜ਼ੇਟਿਵ ਕੇਸ ਨਹੀਂ ਆਇਆ ਹੈ। ਸਿਰਸਾ ’ਚ ਹੁਣ 34 ਕਰੋਨਾਵਾਇਰਸ ਐਕਟਿਵ ਕੇਸ ਜ਼ੇਰੇ ਇਲਾਜ ਹਨ, ਜਿਨ੍ਹਾਂ ਵਿਚੋਂ ਚਾਰ ਦਾ ਇਲਾਜ ਅਗਰੋਹਾ ਮੈਡੀਕਲ ਕਾਲਜ ਵਿੱਚ ਚੱਲ ਰਿਹਾ ਹੈ।
-ਨਿੱਜੀ ਪੱਤਰ ਪ੍ਰੇਰਕ