DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਧਿਕਾਰੀ ਕਦੋਂ ਜਾਗਣਗੇ: Saurabh Bharadwaj

ਦਿੱਲੀ ਵਿੱਚ ਅੱਜ ਪਏ ਭਾਰੀ ਮੀਂਹ ਮਗਰੋਂ ਸੜਕਾਂ ਅਤੇ ਵਪਾਰਕ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਸਿਆਸਤ ਭਖ ਗਈ ਹੈ। ਇਸ ਤਹਿਤ ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਨੇ ਸ਼ਹਿਰ ਦੇ ਖਰਾਬ ਹਾਲਾਤ ਲਈ ਸਰਕਾਰ ਅਤੇ ਪ੍ਰਸ਼ਾਸਨ ਉੱਤੇ ਤਿੱਖੇ ਨਿਸ਼ਾਨੇ...

  • fb
  • twitter
  • whatsapp
  • whatsapp
Advertisement

ਦਿੱਲੀ ਵਿੱਚ ਅੱਜ ਪਏ ਭਾਰੀ ਮੀਂਹ ਮਗਰੋਂ ਸੜਕਾਂ ਅਤੇ ਵਪਾਰਕ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਸਿਆਸਤ ਭਖ ਗਈ ਹੈ। ਇਸ ਤਹਿਤ ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਨੇ ਸ਼ਹਿਰ ਦੇ ਖਰਾਬ ਹਾਲਾਤ ਲਈ ਸਰਕਾਰ ਅਤੇ ਪ੍ਰਸ਼ਾਸਨ ਉੱਤੇ ਤਿੱਖੇ ਨਿਸ਼ਾਨੇ ਸਾਧੇ ਹਨ। ਭਾਰਦਵਾਜ ਨੇ ਸੋਸ਼ਲ ਮੀਡੀਆ ’ਤੇ ਸਦਰ ਬਾਜ਼ਾਰ ਦੀ ਵੀਡੀਓ ਸਾਂਝੀ ਕਰਦਿਆਂ ਦੱਸਿਆ ਕਿ ਸ਼ਹਿਰ ਦੇ ਸਭ ਤੋਂ ਵੱਡੇ ਵਪਾਰਕ ਕੇਂਦਰ ਵਿੱਚ ਲੱਕ ਤੱਕ ਪਾਣੀ ਭਰ ਗਿਆ ਹੈ ਜਿਸ ਕਾਰਨ ਦੁਕਾਨਾਂ ਵਿੱਚ ਪਿਆ ਸਾਮਾਨ ਖਰਾਬ ਹੋ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਵੱਲੋਂ ਨਾਲਿਆਂ ਦੀ ਸਫ਼ਾਈ ਦੇ ਕੀਤੇ ਗਏ ਦਾਅਵਿਆਂ ਨੂੰ ਖੋਖਲਾ ਕਰਾਰ ਦਿੰਦਿਆਂ ਸਵਾਲ ਕੀਤਾ ਕਿ ਅਧਿਕਾਰੀ ਕਦੋਂ ਨੀਂਦ ਤੋਂ ਜਾਗਣਗੇ। ਇੱਕ ਹੋਰ ਵੀਡੀਓ ਸਾਂਝੀ ਕਰਦਿਆਂ ਉਨ੍ਹਾਂ ਭਾਜਪਾ ਸਰਕਾਰ ਉੱਤੇ ਤਨਜ਼ ਕਸਿਆ ਕਿ ਬੱਚਿਆਂ ਲਈ ਮੁਫ਼ਤ ਵਾਟਰ ਪਾਰਕ ਦਾ ਪ੍ਰਬੰਧ ਕਰਨ ਲਈ ਧੰਨਵਾਦ। ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਵੀ ਦੁਰਗਾ ਵਿਹਾਰ ਇਲਾਕੇ ਦੀ ਵੀਡੀਓ ਸਾਂਝੀ ਕਰਦਿਆਂ ਸਰਕਾਰ ਨੂੰ ਘੇਰਿਆ, ਜਿੱਥੇ ਬੱਚੇ ਸੜਕ ਉੱਤੇ ਭਰੇ ਪਾਣੀ ਵਿੱਚ ਤੈਰਦੇ ਨਜ਼ਰ ਆ ਰਹੇ ਸਨ। ਉਨ੍ਹਾਂ ਨੇ ਵੀ ਇਸ ਨੂੰ ਬੱਚਿਆਂ ਲਈ ਮੁਫ਼ਤ ਸਵਿਮਿੰਗ ਪੂਲ ਦਾ ਨਾਂ ਦਿੱਤਾ। ਹਾਲਾਂਕਿ ਇਨ੍ਹਾਂ ਦੋਸ਼ਾਂ ਉੱਤੇ ਭਾਜਪਾ ਜਾਂ ਦਿੱਲੀ ਸਰਕਾਰ ਵੱਲੋਂ ਫ਼ਿਲਹਾਲ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਸ਼ਹਿਰ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਦਰਮਿਆਨੇ ਮੀਂਹ ਦਾ ਰੈੱਡ ਅਤੇ ਯੈਲੋ ਅਲਰਟ ਜਾਰੀ ਕੀਤਾ ਸੀ।

Advertisement
Advertisement
×