ਨਿੱਜੀ ਪੱਤਰ ਪ੍ਰੇਰਕ
ਸਿਰਸਾ, 18 ਜੂਨ
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਮਿਲੀ ਇੱਕ ਮਹੀਨੇ ਦੀ ਪੈਰੋਲ ਦਾ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਨੇ ਵਿਰੋਧ ਕੀਤਾ ਹੈ। ਸ੍ਰੀ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਆਖਿਆ ਕਿ ਉਹ ਇਸ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਤੱਕ ਪਹੁੰਚ ਕਰਨਗੇ ਤੇ ਇਸ ਸਬੰਧੀ ਵਕੀਲਾਂ ਨਾਲ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਜਬਰ-ਜਨਾਹ ਤੇ ਕਤਲ ਵਰਗੇ ਗੰਭੀਰ ਦੋਸ਼ਾਂ ਲਈ ਸਜ਼ਾ ਭੁਗਤ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਸਰਕਾਰ ਨੇ ਸਿਆਸੀ ਸੁਆਰਥ ਲਈ ਡੇਰਾ ਮੁਖੀ ਨੂੰ ਪੈਰੋਲ ’ਤੇ ਬਾਹਰ ਲਿਆਂਦਾ ਹੈ। ਛਤਰਪਤੀ ਨੇ ਕਿਹਾ ਕਿ ਇਹ ਪੈਰੋਲ ਰੱਦ ਕਰਵਾਉਣ ਲਈ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਨਗੇ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਨੂੰ ਜਬਰ-ਜਨਾਹ ਤੇ ਕਤਲ ਮਾਮਲੇ ’ਚ ਅਦਾਲਤ ਵੱਲੋਂ ਸਜ਼ਾ ਦਿੱਤੀ ਹੋਈ ਹੈ।